28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਚੋਰੀ ਦੇ ਵਾਹਨਾਂ ਦੀ ਬਰਾਮਦਗੀ ਨੇ ਖੋਲ੍ਹੀਆਂ ਮੁਲਜ਼ਮਾਂ ਦੀਆਂ ਹੋਰ ਪੋਲਾਂ 5 ਦੋਪਹੀਆ ਵਾਹਨ , 6.52 ਗ੍ਰਾਮ ਹੈਰੋਇਨ ਤੇ ‘ ਜੇਮਸਨ ’ ਮਾਰਕਾ ਨਾਜਾਇਜ਼ ਸ਼ਰਾਬ ਦੀਆਂ ਦੋ ਪੇਟੀਆਂ ਬਰਾਮਦ

ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੋਰੀ ਦੇ ਮੋਟਰਸਾਈਕਲਾਂ ਦੀ ਬਰਾਮਦਗੀ ਲਈ ਕੀਤੀ ਪੁਲਿਸ ਕਾਰਵਾਈ ਦੌਰਾਨ ਇਕ ਤੋਂ ਬਾਅਦ ਇਕ ਕਈ ਅਹਿਮ ਖ਼ੁਲਾਸੇ ਹੋਏ ਹਨ। ਮੁਹਾਲੀ ਦੇ ਥਾਣਾ ਫ਼ੇਜ਼11 ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਚਾਰ ਮੋਟਰਸਾਈਕਲ ਤੇ ਇਕ ਐਕਟਿਵਾ ਸਮੇਤ ਕੁਲ ਪੰਜ ਦੋਪਹੀਆ ਵਾਹਨ ਬਰਾਮਦ ਕੀਤੇ ਹਨ।

Ad Position 21
No active advertisement
ਡੀ. ਐਸ. ਪੀ. ਹਰਸਿਮਰਨ ਸਿੰਘ ਬੱਲ ਕਾਬੂ ਕੀਤੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ, ਨਾਲ ਮੌਜੂਦ ਥਾਣਾ ਫੇਸ 11 ਦੇ ਐਸ. ਐਚ. ਓ. ਬਲਜਿੰਦਰ ਸਿੰਘ ਤੇ ਪੁਲਿਸ ਮੁਲਾਜ਼ਮ। ਅਜੀਤ ਤਸਵੀਰ 29-11-2026
ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੋਰੀ ਦੇ ਮੋਟਰਸਾਈਕਲਾਂ ਦੀ ਬਰਾਮਦਗੀ ਲਈ ਕੀਤੀ ਪੁਲਿਸ ਕਾਰਵਾਈ ਦੌਰਾਨ ਇਕ ਤੋਂ ਬਾਅਦ ਇਕ ਕਈ ਅਹਿਮ ਖ਼ੁਲਾਸੇ ਹੋਏ ਹਨ। ਮੁਹਾਲੀ ਦੇ ਥਾਣਾ ਫ਼ੇਜ਼11 ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਚਾਰ ਮੋਟਰਸਾਈਕਲ ਤੇ ਇਕ ਐਕਟਿਵਾ ਸਮੇਤ ਕੁਲ ਪੰਜ ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 6.52 ਗ੍ਰਾਮ ਹੈਰੋਇਨ ਤੇ ਇਕ ਗੱਡੀ ਵਿਚੋਂ ‘ਜੇਮਸਨ’ ਮਾਰਕਾ ਨਾਜਾਇਜ਼ ਸ਼ਰਾਬ ਦੀਆਂ ਦੋ ਪੇਟੀਆਂ ਵੀ ਬਰਾਮਦ ਹੋਈਆਂ ਹਨ। ਡੀ. ਐਸ. ਪੀ. ਹਰਸਿਮਰਨ ਸਿੰਘ ਬੱਲ ਨੇ ਦਸਿਆ ਕਿ ਥਾਣਾ ਫ਼ੇਜ਼-11 ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਬਲਜਿੰਦਰ ਸਿੰਘ ਕੰਗ ਦੀ ਨਿਗਰਾਨੀ ਹੇਠ ਪੁਲਿਸ ਟੀਮ ਵਲੋਂ ਇਲਾਕੇ ਵਿਚ ਪੈਟਰੋਲਿੰਗ ਅਤੇ ਨਾਕਾਬੰਦੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਨੂੰ ਇਹ ਕਾਮਯਾਬੀ ਮਿਲੀ। ਉਨ੍ਹਾਂ ਕਿਹਾ ਕਿ ਥਾਣਾ ਫੇਸ 11 ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 212 ਮਿਤੀ 26 ਨਵੰਬਰ 2026 ਤਹਿਤ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 303(2), 317 (2) ਅਤੇ 238 ਅਧੀਨ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਦੀ ਪਛਾਣ ਵਿਸ਼ਵਜੀਤ ਸਿੰਘ ਉਰਫ਼ ਗਗਨ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਮਨੌਲੀ ਜ਼ਿਲ੍ਹਾ ਮੁਹਾਲੀ ਅਤੇ ਗੁਰਵਿੰਦਰ ਸਿੰਘ ਉਰਫ਼ ਗੁੱਲੂ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਮੌਲੀ ਵਡੇਵਾਨ, ਮੁਹਾਲੀ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਚੋਰੀ ਦੇ ਚਾਰ ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਸਬੰਧੀ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵਲੋਂ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਚੋਰੀ ਦੀਆਂ ਹੋਰ ਵਾਰਦਾਤਾਂ, ਬਰਾਮਦ ਕੀਤੇ ਵਾਹਨਾਂ ਦੇ ਅਸਲ ਮਾਲਕਾਂ ਅਤੇ ਇਸ ਮਾਮਲੇ ਵਿਚ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਪੁੱਛਗਿੱਛ ਨਾਲ ਚੋਰੀ ਦੀਆਂ ਹੋਰ ਵਾਰਦਾਤਾਂ ਸਬੰਧੀ ਵੀ ਅਹਿਮ ਜਾਣਕਾਰੀ ਮਿਲ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵੀਵੋ ਇੰਡੀਆ ਵਲੋਂ ਵੀਵੋ ਐਕਸ -500 ਸੀਰੀਜ਼ ਲਾਂਚ ਅਗਲੀ ਖ਼ਬਰ ਟ੍ਰੈਫ਼ਿਕ ਜਾਮ ਦਾ ਸਬੱਬ ਬਣੇ ਨਾਜਾਇਜ਼ ਕਬਜ਼ਿਆਂ ’ਤੇ ਨਗਰ ਨਿਗਮ ਦੀ ਕਾਰਵਾਈ
Ad Position 24