28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰੰਧਾਵਾ ਵਲੋਂ ਸਰਸੀਣੀ-ਝੱਜੋਂ ਲਿੰਕ ਸੜਕ ’ਤੇ ਲੁੱਕ ਪਾਉਣ ਦੇ ਕੰਮ ਦਾ ਲਿਆ ਜਾਇਜ਼ਾ

ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਤੋਂ ਪਿੰਡ ਸਰਸੀਣੀ ਤੋਂ ਝੱਜੋਂ ਵਾਇਆ ਟਿਵਾਣਾ ਤੱਕ ਬਣਾਈ ਜਾ ਰਹੀ ਲਿੰਕ ਸੜਕ ’ਤੇ ਸ਼ੁਰੂ ਹੋਏ ਲੁੱਕ ਪਾਉਣ ਦੇ ਕੰਮ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ 4.

Ad Position 21
No active advertisement
ਅਜੀਤ ਡੈਸਕ 29-11-2026
ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਤੋਂ ਪਿੰਡ ਸਰਸੀਣੀ ਤੋਂ ਝੱਜੋਂ ਵਾਇਆ ਟਿਵਾਣਾ ਤੱਕ ਬਣਾਈ ਜਾ ਰਹੀ ਲਿੰਕ ਸੜਕ ’ਤੇ ਸ਼ੁਰੂ ਹੋਏ ਲੁੱਕ ਪਾਉਣ ਦੇ ਕੰਮ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ 4.60 ਕਿਲੋਮੀਟਰ ਲੰਬੀ ਇਸ ਸੜਕ ਨੂੰ 2 ਕਰੋੜ 41 ਲੱਖ 28 ਹਜ਼ਾਰ ਰੁ. ਦੀ ਲਾਗਤ ਨਾਲ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਇਹ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ। ਵਿਧਾਇਕ ਨੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਭਾਂਖਰਪੁਰ ਵਿਖੇ ਤਿੰਨ ਸਾਲਾਂ ਤੋਂ ਅਧੂਰਾ ਫਲਾਈਓਵਰ ਬਣਿਆ ਹਾਦਸਿਆਂ ਦਾ ਸਬੱਬ ਅਗਲੀ ਖ਼ਬਰ ਹਰਿਆਣਾ ਸਰਕਾਰ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਵਚਨਬੱਧ-ਮੁੱਖ ਮੰਤਰੀ
Ad Position 24