28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੈਣੀ ਨੇ ਬੂਥ ਪੱਧਰ ’ਤੇ ਮਜ਼ਬੂਤੀ ਲਈ ਵਿੱਢੀ ਲਾਮਬੰਦੀ

ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ ਬਦਲੇ ਸਿਆਸੀ ਸਮੀਕਰਨਾਂ ਦਰਮਿਆਨ ਭਾਜਪਾ ਓ. ਬੀ.

Ad Position 21
No active advertisement
ਅਜੀਤ ਡੈਸਕ 29-11-2026
ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ ਬਦਲੇ ਸਿਆਸੀ ਸਮੀਕਰਨਾਂ ਦਰਮਿਆਨ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਤੇ ਹਲਕਾ ਡੇਰਾਬੱਸੀ ਦੇ ਸੇਵਾਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਲਾਲੜੂ ਸਰਕਲ ਵਿਚ ਪਾਰਟੀ ਦੀ ਮਜ਼ਬੂਤੀ ਲਈ ਜ਼ੋਰਦਾਰ ਮੁਹਿੰਮ ਵਿੱਢ ਦਿੱਤੀ ਹੈ। ਲਾਲੜੂ ਸਰਕਲ ਦੇ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਵਿਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੈਣੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਿਰਫ ਸਿਆਸੀ ਮੁਕਾਬਲਾ ਨਹੀਂ ਸਗੋਂ ਹਲਕੇ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਦਾ ਅਹਿਮ ਮੌਕਾ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ ਸੂਬੇ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣ ਰਹੇ ਹਨ ਅਤੇ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਮੀਟਿੰਗਾਂ ਵਿਚ ਸ਼ਾਮਿਲ ਪਾਰਟੀ ਵਰਕਰਾਂ ਨੇ ਵੀ ਪੂਰੇ ਜੋਸ਼ ਨਾਲ ਆਪਣੀ ਗੱਲ ਰੱਖਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਡੇਰਾਬੱਸੀ ਤੋਂ ਭਾਜਪਾ ਦਾ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਰੇਗਾ ਤੇ ਜਿੱਤ ਦਰਜ ਕਰਵਾਏਗਾ। ਮੀਟਿੰਗਾਂ ਦੌਰਾਨ ਵਰਕਰਾਂ ਦੇ ਉਤਸ਼ਾਹ ਅਤੇ ਸਰਗਰਮੀ ਨੇ ਇਹ ਸੰਕੇਤ ਦਿੱਤਾ ਕਿ ਲਾਲੜੂ ਸਰਕਲ ਵਿਚ ਭਾਜਪਾ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਓ. ਬੀ. ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ, ਸਾਨੰਤ ਭਾਰਦਵਾਜ ਤੇ ਗੁਲਜਾਰ ਟਿਵਾਣਾ ਸਮੇਤ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਰੋਟਰੀ ਕਲੱਬ ਖਰੜ ਹੈਰੀਟੇਜ’ ਨੂੰ ਸੌਂਪਿਆ ਅਧਿਕਾਰਤ ਚਾਰਟਰ ਅਗਲੀ ਖ਼ਬਰ ਭਾਂਖਰਪੁਰ ਵਿਖੇ ਤਿੰਨ ਸਾਲਾਂ ਤੋਂ ਅਧੂਰਾ ਫਲਾਈਓਵਰ ਬਣਿਆ ਹਾਦਸਿਆਂ ਦਾ ਸਬੱਬ
Ad Position 24