ਸਪਾ ਸੈਂਟਰ ਦੀ ਆੜ ਹੇਠ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
ਮੈਨੇਜਰ ਤੇ ਗਾਹਕ ਗ੍ਰਿਫ਼ਤਾਰ , ਚਾਰ ਲੜਕੀਆਂ ਛੁਡਵਾਈਆਂ
ਪੰਚਕੂਲਾ, 28 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-5 ਵਿਚ ਸਪਾ ਸੈਂਟਰ ਦੀ ਆੜ ਹੇਠ ਕਥਿਤ ਤੌਰ ’ਤੇ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਕ੍ਰਾਈਮ ਬ੍ਰਾਂਚ ਤੇ ਸੈਕਟਰ-5 ਥਾਣਾ ਪੁਲਿਸ ਨੇ ਸਾਂਝੀ ਕਾਰਵਾਈ ਕੀਤੀ। ਪੁਲਿਸ ਨੇ ਇਸ ਮਾਮਲੇ ਵਿਚ ਸਪਾ ਸੈਂਟਰ ਦੇ ਮੈਨੇਜਰ ਅਤੇ ਇਕ ਗਾਹਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਛਾਪੇਮਾਰੀ ਦੌਰਾਨ ਉੱਥੇ ਕੰਮ ਕਰ ਰਹੀਆਂ ਚਾਰ ਲੜਕੀਆਂ ਨੂੰ ਵੀ ਛੁਡਵਾਇਆ ਗਿਆ।
ਪ
ਪਾਸ ਸੈਂਟਰ ਦੀ ਆੜ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਹਿਰਾਸਤ ਵਿਚ। ਤਸਵੀਰ : ਕਪਿਲ
29-11-2026
ਪੰਚਕੂਲਾ, 28 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-5 ਵਿਚ ਸਪਾ ਸੈਂਟਰ ਦੀ ਆੜ ਹੇਠ ਕਥਿਤ ਤੌਰ ’ਤੇ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਕ੍ਰਾਈਮ ਬ੍ਰਾਂਚ ਤੇ ਸੈਕਟਰ-5 ਥਾਣਾ ਪੁਲਿਸ ਨੇ ਸਾਂਝੀ ਕਾਰਵਾਈ ਕੀਤੀ। ਪੁਲਿਸ ਨੇ ਇਸ ਮਾਮਲੇ ਵਿਚ ਸਪਾ ਸੈਂਟਰ ਦੇ ਮੈਨੇਜਰ ਅਤੇ ਇਕ ਗਾਹਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਛਾਪੇਮਾਰੀ ਦੌਰਾਨ ਉੱਥੇ ਕੰਮ ਕਰ ਰਹੀਆਂ ਚਾਰ ਲੜਕੀਆਂ ਨੂੰ ਵੀ ਛੁਡਵਾਇਆ ਗਿਆ। ਇਸ ਸੰਬੰਧੀ ਏ. ਸੀ. ਪੀ. ਕ੍ਰਾਈਮ ਵਿਕਰਮ ਨੇਹਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਪਹਿਲਾਂ ਆਪਣੇ ਇਕ ਮੁਲਾਜ਼ਮ ਨੂੰ ਨਕਲੀ ਗਾਹਕ ਬਣਾ ਕੇ ਸੈਕਟਰ-5 ਸਥਿਤ ਬੁੱਢਾ ਸਪਾ ਸੈਂਟਰ ਵਿਚ ਭੇਜਿਆ ਸੀ। ਮੁੱਢਲੀ ਜਾਂਚ ਅਤੇ ਪੁਸ਼ਟੀ ਤੋਂ ਬਾਅਦ ਪੁਲਿਸ ਟੀਮ ਨੇ ਸਪਾ ਸੈਂਟਰ ’ਤੇ ਛਾਪੇਮਾਰੀ ਕੀਤੀ, ਜਿੱਥੇ ਦੇਹ ਵਪਾਰ ਦਾ ਧੰਦਾ ਚੱਲਦਾ ਪਾਇਆ ਗਿਆ। ਏ. ਸੀ. ਪੀ. ਨੇ ਦੱਸਿਆ ਕਿ ਸਪਾ ਸੈਂਟਰਾਂ ਦੀ ਆੜ ਹੇਠ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਵਲੋਂ ਲਗਾਤਾਰ ਜਾਂਚ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਸਪਾ ਸੈਂਟਰ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।