29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਾਰਟੀ ਦੀ ਮਜ਼ਬੂਤੀ ਤੇ ਜਥੇਬੰਦਕ ਸਰਗਰਮੀਆਂ ਬਾਰੇ ਹੋਈ ਵਿਚਾਰ - ਚਰਚਾ

ਚੰਡੀਗੜ੍ਹ, 29 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੇ ਜਾਣ ਦਰਮਿਆਨ ਪੰਜਾਬ ਭਾਜਪਾ ਦੇ ਇੰਡਸਟਰੀ ਸੈੱਲ ਦੇ ਸੂਬਾ ਕੋ-ਕਨਵੀਨਰ ਸਾਹਿਲ ਗੋਇਲ ਨੇ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮੈਂਟਰੀ ਸਕੱਤਰ ਤੇ ਇਫਕੋ ਦੇ ਡਾਇਰੈਕਟਰ ਜਗਦੀਪ ਸਿੰਘ ਨਕਈ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਸਾਹਿਲ ਗੋਇਲ ਨੇ ਜਗਦੀਪ ਸਿੰਘ ਨਕਈ ਤੋਂ ਅਸ਼ੀਰਵਾਦ ਲੈਂਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਸਰਗਰਮੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕਈ ਨਾਲ ਮੁਲਾਕਾਤ ਕਰਦੇ ਪੰਜਾਬ ਭਾਜਪਾ ਦੇ ਇੰਡਸਟਰੀ ਸੈੱਲ ਦੇ ਸੂਬਾ ਕੋ-ਕਨਵੀਨਰ ਸਾਹਿਲ ਗੋਇਲ। ਅਜੀਤ ਤਸਵੀਰ 30-11-2026
ਚੰਡੀਗੜ੍ਹ, 29 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੇ ਜਾਣ ਦਰਮਿਆਨ ਪੰਜਾਬ ਭਾਜਪਾ ਦੇ ਇੰਡਸਟਰੀ ਸੈੱਲ ਦੇ ਸੂਬਾ ਕੋ-ਕਨਵੀਨਰ ਸਾਹਿਲ ਗੋਇਲ ਨੇ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮੈਂਟਰੀ ਸਕੱਤਰ ਤੇ ਇਫਕੋ ਦੇ ਡਾਇਰੈਕਟਰ ਜਗਦੀਪ ਸਿੰਘ ਨਕਈ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਸਾਹਿਲ ਗੋਇਲ ਨੇ ਜਗਦੀਪ ਸਿੰਘ ਨਕਈ ਤੋਂ ਅਸ਼ੀਰਵਾਦ ਲੈਂਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਸਰਗਰਮੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਾਹਿਲ ਗੋਇਲ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੀਨੀਅਰ ਆਗੂਆਂ ਦਾ ਤਜਰਬਾ ਅਤੇ ਮਾਰਗਦਰਸ਼ਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਨਕਈ ਵਰਗੇ ਤਜਰਬੇਕਾਰ ਆਗੂਆਂ ਦੀ ਸੇਧ ਨਵੇਂ ਵਰਕਰਾਂ ਤੇ ਨੌਜਵਾਨ ਆਗੂਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਜਥੇਬੰਦਕ ਪੱਧਰ ’ਤੇ ਹੋਰ ਸਰਗਰਮ ਹੋਣ ਦੀ ਲੋੜ ਹੈ। ਇਸ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪਾਰਟੀ ਦੇ ਵਿਚਾਰਾਂ ਤੇ ਪ੍ਰੋਗਰਾਮਾਂ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਸਾਹਿਲ ਗੋਇਲ ਨੇ ਕਿਹਾ ਕਿ ਉਦਯੋਗਿਕ ਖੇਤਰ ਪੰਜਾਬ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੈ ਅਤੇ ਉਦਯੋਗਪਤੀਆਂ, ਵਪਾਰੀਆਂ ਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਪਾਰਟੀ ਦੇ ਏਜੰਡੇ ਵਿਚ ਢੁੱਕਵੀਂ ਥਾਂ ਦਿੱਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ‘‘ਫਾਸਟ ਲੇਨ ਅਥਲੈਟਿਕਸ ਚੈਂਪੀਅਨਸ਼ਿਪ 2026’’ ਵਿਚ ਨੌਜਵਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਅਗਲੀ ਖ਼ਬਰ ਡੇਰਾਬੱਸੀ ਵਿਖੇ ਆਟੋ ਚਾਲਕਾਂ ਦੀ ਮਨਮਾਨੀ, ਬਾਹਰੀ ਆਟੋ ਰੋਕ ਕੇ ਸਵਾਰੀਆਂ ਨੂੰ ਕੀਤਾ ਜਾ ਰਿਹੈ ਖੱਜਲ-ਖੁਆਰ
Ad Position 24