29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਤੀਰਥ ਯਾਤਰਾ ਸਕੀਮ ’ਚ ‘ਸ਼ੀਸ਼ ਮਹਿਲ’ ਦੇ ਦਰਸ਼ਨਾਂ ਨੂੰ ਵੀ ਕੀਤਾ ਜਾਵੇ ਸ਼ਾਮਿਲ-ਰਜਨੀਸ਼ ਧੀਮਾਨ

ਚੰਡੀਗੜ੍ਹ, 29 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚਰਚਿਤ ‘ਸ਼ੀਸ਼ ਮਹਿਲ’ ਦੀ ਸੈਰ ਲਈ ਵੀ ਵਿਸ਼ੇਸ਼ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਸਾਦਗੀ ਦੇ ਦਾਅਵਿਆਂ ਅਤੇ ਆਗੂਆਂ ਦੀ ਜੀਵਨਸ਼ੈਲੀ ਵਿਚਲੇ ਫ਼ਰਕ ਨੂੰ ਸਮਝ ਸਕਣਗੇ।

Ad Position 21
No active advertisement
ਅਜੀਤ ਡੈਸਕ 30-11-2026
ਚੰਡੀਗੜ੍ਹ, 29 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚਰਚਿਤ ‘ਸ਼ੀਸ਼ ਮਹਿਲ’ ਦੀ ਸੈਰ ਲਈ ਵੀ ਵਿਸ਼ੇਸ਼ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਸਾਦਗੀ ਦੇ ਦਾਅਵਿਆਂ ਅਤੇ ਆਗੂਆਂ ਦੀ ਜੀਵਨਸ਼ੈਲੀ ਵਿਚਲੇ ਫ਼ਰਕ ਨੂੰ ਸਮਝ ਸਕਣਗੇ। ਰਜਨੀਸ਼ ਧੀਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਤੀਰਥ ਯਾਤਰਾ ਬੱਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਸੇ ਤਰ੍ਹਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚਰਚਿਤ ‘ਸ਼ੀਸ਼ ਮਹਿਲ’ ਦੀ ਸੈਰ ਲਈ ਵੀ ਬੱਸਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਥਿਤ ਸਾਦਗੀ ਤੇ ਆਲੀਸ਼ਾਨ ਜੀਵਨਸ਼ੈਲੀ ਨੂੰ ਖ਼ੁਦ ਦੇਖ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਆਪਣੇ ਆਪ ਨੂੰ ਆਮ ਲੋਕਾਂ ਦੀ ਪਾਰਟੀ ਦੱਸਦਿਆਂ ਸਾਦਗੀ ਭਰੀ ਰਾਜਨੀਤੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ। ਪਾਰਟੀ ਆਗੂਆਂ ਨੇ ਰਵਾਇਤੀ ਸਿਆਸਤ ਬਦਲਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ਉਨ੍ਹਾਂ ਦੀ ਜੀਵਨਸ਼ੈਲੀ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਇਕ ਪਾਸੇ ‘ਆਪ’ ਆਗੂ ਸਾਦਗੀ ਦਾ ਪ੍ਰਚਾਰ ਕਰਦੇ ਹਨ ਅਤੇ ਦੂਜੇ ਪਾਸੇ ਆਲੀਸ਼ਾਨ ਸਹੂਲਤਾਂ ਵਾਲੀ ਜੀਵਨਸ਼ੈਲੀ ਅਪਣਾਉਂਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੀ ਮਿਹਨਤ ਦੀ ਕਮਾਈ ਨਾਲ ਚੱਲਣ ਵਾਲੀ ਸਰਕਾਰ ਦੀ ਪਹਿਲ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਹੋਣਾ ਚਾਹੀਦਾ ਹੈ, ਨਾ ਕਿ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਪ੍ਰਚਾਰ। 29 ਸੀਐਚਡੀ15
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ 16ਵੇਂ ਰਾਸ਼ਟਰੀ ਸ਼ਿਲਪ ਮੇਲੇ ਦੌਰਾਨ ਸ਼ਿਲਪ ਕਲਾ ਨੂੰ ਦਰਸ਼ਕਾਂ ਨੇ ਉਤਸੁਕਤਾ ਨਾਲ ਵੇਖਿਆ ਅਗਲੀ ਖ਼ਬਰ ਚੰਡੀਗੜ੍ਹ ’ਚ ‘‘ਫਾਸਟ ਲੇਨ ਅਥਲੈਟਿਕਸ ਚੈਂਪੀਅਨਸ਼ਿਪ 2026’’ ਵਿਚ ਨੌਜਵਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ
Ad Position 24