29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਹਿਲਾ ਰਾਖਵਾਂਕਰਨ ਬਿੱਲ ’ਤੇ 33 ਫ਼ੀਸਦੀ ਵਾਧੇ ਦਾ ਪ੍ਰਸਤਾਵ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ- ਬੀਬੀ ਰਾਮੂਵਾਲੀਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 30-11-2026
ਐੱਸ. ਏ. ਐੱਸ. ਨਗਰ, 29 ਨਵੰਬਰ (ਪ੍ਰੋ. ਅਵਤਾਰ ਸਿੰਘ)-ਭਾਜਪਾ ਦੀ ਨੈਸ਼ਨਲ ਕਾਰਜਕਾਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰੀ ਮੰਤਰੀ ਮੰਡਲ ਵਲੋਂ ਲੋਕ ਸਭਾ ਦੀਆਂ ਤੇ ਵਿਧਾਨ ਸਭਾ ਸੀਟਾਂ ਵਿਚ ਔਰਤਾਂ ਨੂੰ 33 ਫ਼ੀਸਦੀ ਤੱਕ ਵਾਧੇ ਸੰਬੰਧੀ ਸੰਵਿਧਾਨਕ ਸੋਧ ਬਿੱਲ ਨੂੰ ਮਨਜ਼ੂਰੀ ਦੇਣ ਨੂੰ ਦੇਸ਼ ਦੀ ਸੰਸਦੀ ਪ੍ਰਤੀਨਿਧਤਾ ਨਾਲ ਜੁੜਿਆ ਮਹੱਤਵਪੂਰਨ ਇਤਿਹਾਸਕ ਫ਼ੈਸਲੇ ਦੇ ਰੂਪ ਚ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਵਲੋਂ ਮਹਿਲਾਵਾਂ ਲਈ 33 ਫ਼ੀਸਦੀ ਰਾਖਵਾਂਕਰਨ ਨੂੰ ਅਮਲੀ ਰੂਪ ਦੇਣ ਲਈ ਕੀਤੀ ਜਾ ਰਹੀ ਇਹ ਪਹਿਲ ਸੰਸਦ ਵਿਚ ਉਨ੍ਹਾਂ ਦੀ ਨੁਮਾਇੰਦਗੀ ਵਧਾਉਣ ਨਾਲ ਜੁੜੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਲੋਕ ਸਭਾ ਵਿਚ 543 ਸੀਟਾਂ ਹਨ ਅਤੇ ਪ੍ਰਸਤਾਵਿਤ ਸੋਧ ਤਹਿਤ ਇਨ੍ਹਾਂ ਦੀ ਗਿਣਤੀ ਵੱਧ ਤੋਂ ਵੱਧ 850 ਤੱਕ ਕਰਨ ਦੀ ਵਿਵਸਥਾ ਹੈ। ਇਸ ਤਹਿਤ ਸ਼ਾਸਿਤ ਸੂਬਿਆਂ ’ਚ ਲੋਕ ਸਭਾ ਦੀਆਂ ਸੀਟਾਂ ਵਿਚ 50 ਫ਼ੀਸਦੀ ਵਾਧੇ ਦੀ ਤਜਵੀਜ਼ ਹੈ। ਇਸ ਪ੍ਰਸਤਾਵ ਦਾ ਇਕ ਹੋਰ ਅਹਿਮ ਪੱਖ ਸੂਬਿਆਂ ਦੀ ਮੌਜੂਦਾ ਨੁਮਾਇੰਦਗੀ ਦੇ ਅਨੁਪਾਤ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤਹਿਤ ਸੂਬਿਆਂ ਵਿਚਕਾਰ ਲੋਕ ਸਭਾ ਸੀਟਾਂ ਦਾ ਮੌਜੂਦਾ ਅਨੁਪਾਤ 2051 ਤੋਂ ਬਾਅਦ ਹੋਣ ਵਾਲੀ ਪਹਿਲੀ ਜਨਗਣਨਾ ਦੇ ਅੰਕੜੇ ਜਾਰੀ ਹੋਣ ਤੱਕ ਬਰਕਰਾਰ ਰੱਖਣ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਸੰਸਦ ’ਚ ਮਹਿਲਾਵਾਂ ਦੀ ਵਧੇਰੇ ਭਾਗੀਦਾਰੀ ਨਾਲ ਉਨ੍ਹਾਂ ਨੂੰ ਕੌਮੀ ਨੀਤੀਆਂ ਅਤੇ ਫ਼ੈਸਲੇ ਲੈਣ ਦੀ ਪ੍ਰਕਿਰਿਆ ਵਿਚ ਵਧੇਰੇ ਮੌਕੇ ਮਿਲ ਸਕਦੇ ਹਨ। 28 ਐਮਓਐਚ04
Ad Position 22
No active advertisement
ਪਿਛਲੀ ਖ਼ਬਰ ਯੁਵਸੱਤਾ ਨੇ ਸਿੱਖਿਆ ਖੇਤਰ ਦੀਆਂ ਸ਼ਖ਼ਸੀਅਤਾਂ ਨੂੰ ਸ਼ਾਂਤੀ ਸੇਵਾ ਸਨਮਾਨ ਨਾਲ ਨਿਵਾਜਿਆ ਅਗਲੀ ਖ਼ਬਰ ਕੈਪਟਨ ਕੰਵਲਜੀਤ ਸਿੰਘ ਵਾਂਗ ਗੁਰਦਰਸ਼ਨ ਸਿੰਘ ਸੈਣੀ ਨੂੰ ਵੀ ਯਾਦ ਕਰੇਗਾ ਡੇਰਾਬੱਸੀ ਹਲਕਾ-ਹਰਪ੍ਰੀਤ ਸਿੰਘ ਸੈਣੀ
Ad Position 24