29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਾਰਡ ਨੰਬਰ 12 ਤੋਂ ਸੁਰੇਂਦਰ ਸ਼ਰਮਾ ਆਮ ਆਦਮੀ ਪਾਰਟੀ ’ਚ ਸ਼ਾਮਿਲ

ਚੰਡੀਗੜ੍ਹ, 29 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਚੰਡੀਗੜ੍ਹ ਨੂੰ ਉਸ ਸਮੇਂ ਵੱਡਾ ਰਾਜਨੀਤਿਕ ਹੁਲਾਰਾ ਮਿਲਿਆ ਜਦੋਂ ਵਾਰਡ ਨੰਬਰ 12 ਤੋਂ ਸੁਰੇਂਦਰ ਸ਼ਰਮਾ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਦਿੱਲੀ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਖਿਲੇਸ਼ ਤ੍ਰਿਪਾਠੀ ਨੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਕਰਕੇ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਚੰਡੀਗੜ੍ਹ, 29 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਚੰਡੀਗੜ੍ਹ ਨੂੰ ਉਸ ਸਮੇਂ ਵੱਡਾ ਰਾਜਨੀਤਿਕ ਹੁਲਾਰਾ ਮਿਲਿਆ ਜਦੋਂ ਵਾਰਡ ਨੰਬਰ 12 ਤੋਂ ਸੁਰੇਂਦਰ ਸ਼ਰਮਾ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਦਿੱਲੀ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਖਿਲੇਸ਼ ਤ੍ਰਿਪਾਠੀ ਨੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਕਰਕੇ ਸਵਾਗਤ ਕੀਤਾ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਸਿੰਘ, ਅਨੁ ਚਤੁਰਥ, ਦੀਪਾ ਦੂਬੇ, ਦੇਵਕ ਸੋਨੀ ਸਮੇਤ ਹੋਰ ਸੀਨੀਅਰ ਪਾਰਟੀ ਨੇਤਾ ਅਤੇ ਵਾਰਡ ਨੰਬਰ 12 ਦੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਮੌਜੂਦ ਸਨ। ਸਾਰੇ ਆਗੂਆਂ ਨੇ ਸੁਰੇਂਦਰ ਸ਼ਰਮਾ ਦਾ ਪਾਰਟੀ ਵਿਚ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਦਿੱਲੀ ਦੇ ਸਾਬਕਾ ਵਿਧਾਇਕ ਅਖਿਲੇਸ਼ ਤ੍ਰਿਪਾਠੀ ਨੇ ਸੁਰੇਂਦਰ ਸ਼ਰਮਾ ਦਾ ਪਾਰਟੀ ਵਿਚ ਸ਼ਾਮਿਲ ਕਰਕੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਵਿਜੇ ਪਾਲ ਸਿੰਘ ਨੇ ਸੁਰੇਂਦਰ ਸ਼ਰਮਾ ਦਾ ਆਮ ਆਦਮੀ ਪਾਰਟੀ ਪਰਿਵਾਰ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਚੰਡੀਗੜ੍ਹ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿਚ ਵੱਧ ਤੋਂ ਵੱਧ ਸ਼ਾਮਿਲ ਹੋ ਰਹੇ ਹਨ। ਸੁਰੇਂਦਰ ਸ਼ਰਮਾ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਵਾਰਡ ਨੰਬਰ 12 ਵਿਚ ਪਾਰਟੀ ਵਿਚ ਨਵੀਂ ਊਰਜਾ ਅਤੇ ਤਾਕਤ ਭਰੇਗੀ। ਪਾਰਟੀ ਦੀ ਉਪ ਪ੍ਰਧਾਨ ਦੀਪਾ ਦੂਬੇ ਤੇ ਸੀਨੀਅਰ ਨੇਤਾ ਅਨੂ ਚਤੁਰਥ ਨੇ ਸੁਰੇਂਦਰ ਸ਼ਰਮਾ ਸਵਾਗਤ ਕਰਦਿਆ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਵਾਰਡ ਨੰਬਰ 12 ਵਿਚ ਸੰਗਠਨ ਮਜ਼ਬੂਤ ਹੋਵੇਗਾ। ਖ਼ਾਸ ਕਰਕੇ ਸੈਕਟਰ 15 ਦੇ ਵਸਨੀਕਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੋਹਾਲੀ ਦੇ 350 ਪਰਿਵਾਰਾਂ ਨੂੰ ਗੋਲਡੀ ਵਲੋਂ ਸੌਂਪੇ ਮਾਲਕੀ ਹੱਕ ਦੇ ਦਸਤਾਵੇਜ਼ ਅਗਲੀ ਖ਼ਬਰ ਜੀ. ਟੀ. ਏ. ਵਲੋਂ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਅੱਧੀ ਤਨਖ਼ਾਹ ਵਾਲੀ ਛੁੱਟੀ ਦਾ ਲਾਭ ਦੇਣ ਦਾ ਸਵਾਗਤ
Ad Position 24