ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਿੱਖਿਆ ਮੰਤਰੀ ਵਲੋਂ ਅਧਿਆਪਕ ਸੁਖਪਾਲ ਸਿੰਘ ਸਿੱਧੂ ਦਾ ਗੀਤ 'ਜਾਗੋ' ਜਾਰੀ

Ad Position 21
No active advertisement
ਅਜੀਤ ਡੈਸਕ 26-01-2026
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ਵਧਾਉਣ ਦੇ ਮਕਸਦ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ (ਲੜਕੇ) ਦੇ ਅਧਿਆਪਕ ਡਾ. ਸੁਖਪਾਲ ਸਿੰਘ ਸਿੱਧੂ ਵਲੋਂ ਆਪਣਾ 'ਜਾਗੋ' ਗੀਤ ਤਿਆਰ ਕੀਤਾ ਗਿਆ ਹੈ, ਜਿਸ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜਾਰੀ ਕੀਤਾ ਗਿਆ ਹੈ |ਸਿੱਖਿਆ ਮੰਤਰੀ ਨੇ ਇਸ ਉਪਰਾਲੇ ਲਈ ਡਾ. ਸਿੱਧੂ ਨੂੰ ਸ਼ਾਬਾਸ਼ ਦਿੰਦੇ ਹੋਏ ਕਿਹਾ ਕਿ ਗੀਤ ਰਾਹੀਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਬੱਚਿਆਂ ਦੀਆਂ ਬਹੁਪੱਖੀ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ ਹੈ | ਬੈਂਸ ਨੇ ਉਨ੍ਹਾਂ ਨੂੰ ਅੱਗੇ ਤੋਂ ਵੀ ਅਜਿਹੇ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਕਿਹਾ | ਸੁਖਪਾਲ ਸਿੰਘ ਸਿੱਧੂ ਨੇ ਕਿਹਾ ਕਿ ਗੀਤ ਰਾਹੀਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲਾ ਲੈਣ ਅਤੇ ਅਨਪੜ੍ਹਤਾ ਨੂੰ ਖ਼ਤਮ ਕਰਨ ਦਾ ਹੋਕਾ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਮਨਿੰਦਰ ਕੌਰ ਤੇ ਸੈਕੰਡਰੀ ਮਮਤਾ ਸੇਠੀ ਖੁਰਾਣਾ, ਚਮਕੌਰ ਸਿੰਘ ਸਿੱਧੂ ਉੱਪ-ਜ਼ਿਲ੍ਹਾ ਸਿੱਖਿਆ ਅਧਿਕਾਰੀ, ਹਰਮੰਦਰ ਸਿੰਘ ਬਰਾੜ ਮਾਲਵਾ ਕੋਆਰਡੀਨੇਟਰ ਸਿੱਖਿਆ ਵਿੰਗ, ਲਖਵਿੰਦਰ ਸਿੰਘ ਸਿੱਧੂ ਤੇ ਭਰਪੂਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਗੁਰਵੀਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਮਿਸ਼ਨ ਸਮਰੱਥ, ਨਿਰਭੈ ਸਿੰਘ ਭੁੱਲਰ ਤੇ ਜਤਿੰਦਰ ਭੁੱਚੋ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ, ਗੁਰਪ੍ਰੀਤ ਸਿੰਘ ਬਰਾੜ ਜ਼ਿਲ੍ਹਾ ਖੇਡ ਇੰਚਾਰਜ, ਸਤਨਾਮ ਸਿੰਘ ਬਲਾਕ ਸਪੋਰਟਸ ਅਫ਼ਸਰ, ਨਵੀਆਂ ਕਲਮਾਂ ਨਵੀਂ ਉਡਾਣ ਦੇ ਸਰਪ੍ਰਸਤ ਸੁੱਖੀ ਬਾਠ, ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਅਤੇ ਸਹਿ-ਇੰਚਾਰਜ ਗੁਰਵਿੰਦਰ ਸਿੰਘ ਕਾਂਗੜ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ, ਨੈਸ਼ਨਲ ਐਵਾਰਡੀ ਅਮਰਜੀਤ ਸਿੰਘ ਰੱਲੀ, ਲਵਜੀਤ ਸਿੰਘ ਗਰੇਵਾਲ, ਜਸਵਿੰਦਰ ਸਿੰਘ ਪਟਿਆਲਾ, ਜਗਜੀਤ ਸਿੰਘ ਵਾਲੀਆ, ਕਰਮਜੀਤ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਬਰਨਾਲਾ, ਰਜਿੰਦਰ ਸਿੰਘ ਗੋਨਿਆਣਾ ਤੇ ਜਸਵਿੰਦਰ ਸਿੰਘ ਔਲਖ ਨੇ ਇਸ ਉਪਰਾਲੇ ਲਈ ਸਿੱਧੂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਪੱਤੀ ਕਾਲਾ ਮਹਿਰਾਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਛੱਪੜ ਵਿਚ ਮਰ ਰਹੀਆਂ ਮੱਛੀਆਂ ਕਾਰਨ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ <br/>
Ad Position 24
No active advertisement