ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ-ਡਾ. ਹਰਦੀਪ ਸਿੰਘ
ਅਜੀਤ ਡੈਸਕ
26-01-2026
• ਸਰਕਾਰੀ ਆਈ.ਟੀ.ਆਈ. 'ਚ ਵੋਟਰ ਦਿਵਸ ਮਨਾਇਆ -ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਐੱਨ.ਐੱਸ.ਐੱਸ. ਅਤੇ ਐੱਨ.ਸੀ.ਸੀ. ਯੂਨਿਟ ਵਲੋਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਪਿ੍ੰਸੀਪਲ ਗੁਰਮੇਲ ਸਿੰਘ ਮਾਖਾ ਨੇ ਦੱਸਿਆ ਕਿ ਜੋ ਸਿੱਖਿਆਰਥੀ 18 ਸਾਲ ਤੋਂ ਵੱਧ ਉਮਰ ਦੇ ਹੋ ਗਏ ਹਨ, ਉਨ੍ਹਾਂ ਨੂੰ ਵੋਟ ਬਣਾਉਣੀ ਚਾਹੀਦੀ ਹੈ | ਉਨ੍ਹਾਂ ਵੋਟ ਦਾ ਸਹੀ, ਇਮਾਨਦਾਰੀ ਅਤੇ ਨਿਰਪੱਖਤਾ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਵਲੋਂ ਵੋਟ ਦੀ ਮਹੱਤਤਾ ਵਿਸ਼ੇ 'ਤੇ ਚਾਨਣਾ ਪਾਇਆ | ਸਿੱਖਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਪ੍ਰਣ ਲਿਆ ਕਿ ਉਹ ਬਿਨਾਂ ਕਿਸੇ ਦਬਾਅ ਤੋਂ ਆਪਣੀ ਵੋਟ ਦੀ ਵਰਤੋਂ ਕਰਨਗੇ | ਇਸ ਮੌਕੇ ਗੁਰਪਿਆਰ ਸਿੰਘ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਸੁਭਾਸ਼ ਚੰਦਰ ਅਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |
• ਬਿਨਾਂ ਕਿਸੇ ਲਾਲਚ ਅਤੇ ਦਬਾਅ ਤੋਂ ਵੋਟ ਦੀ ਵਰਤੋਂ ਕਰਨ ਵੋਟਰ-ਐੱਸ.ਡੀ.ਐੱਮ. -ਸਰਦੂਲਗੜ੍ਹ ਤੋਂ ਜੀ.ਐਮ ਅਰੋੜਾ ਅਨੁਸਾਰ- ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਉਪ ਮੰਡਲ ਮੈਜਿਸਟਰੇਟ ਵਿਖੇ 16ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਉਨ੍ਹਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਹਾਜ਼ਰ ਨਾਗਰਿਕਾਂ ਨੂੰ ਲੋਕਤੰਤਰ 'ਚ ਅਟੱਲ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਨਿਡਰ ਹੋ ਕੇ ਕਿਸੇ ਵੀ ਤਰਾਂ ਦੇ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੇ ਮਤ ਅਧਿਕਾਰ ਦੀ ਵਰਤੋਂ ਕਰੇ ਅਤੇ ਸੁਤੰਤਰ, ਨਿਰਪੱਖ ਤੇ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਬਣਾਏ | ਇਸ ਮੌਕੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੀ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਤੋਂ ਇਲਾਵਾ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਭਰੇ ਗਏ |
• ਵੋਟਰ ਦਿਵਸ ਮੌਕੇ ਨਿਰਪੱਖ ਵੋਟ ਪਾਉਣ ਦਾ ਪ੍ਰਣ ਲਿਆ-ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- 16ਵਾਂ ਕੌਮੀ ਵੋਟਰ ਦਿਵਸ ਸਥਾਨਕ ਸਰਕਾਰੀ ਸਕੂਲ (ਕੰਨਿਆ) ਮਨਾਇਆ ਗਿਆ | ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਲਈ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਹਮੇਸ਼ਾ ਬਿਨਾਂ ਕਿਸੇ ਲਾਲਚ ਦੇ ਪ੍ਰਭਾਵ ਤੋਂ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੁਵਕ ਵੋਟ ਬਣਵਾਉਣ ਲਈ ਆਪਣਾ ਫਾਰਮ ਆਨਲਾਈਨ ਜਾਂ ਵੋਟ ਹੈਲਪਲਾਈਨ ਮੋਬਾਈਲ ਐਪ ਰਾਹੀਂ ਭਰ ਸਕਦੇ ਹਨ | ਇਸ ਤੋਂ ਇਲਾਵਾ ਸਬੰਧਿਤ ਬੀ.ਐੱਲ.ਓਜ਼ ਜਾਂ ਚੋਣ ਦਫ਼ਤਰ ਵਿਖੇ ਵੀ ਨਵੀਂ ਵੋਟ ਲਈ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਕਾਰਜਸਾਧਕ ਅਫ਼ਸਰ ਬੁਢਲਾਡਾ ਸਿਕੰਦਰ ਸਿੰਘ, ਅਮਰਨਾਥ ਸਿੰਘ, ਅਮਨਦੀਪ ਸਿੰਘ, ਰਾਜੇਸ਼ ਯਾਦਵ, ਦੀਪਕ ਮੋਹਨ, ਗੁਰਪ੍ਰੀਤ ਸਿੰਘ, ਬਲਜਿੰਦਰ ਕੁਮਾਰ, ਮੁਨੀਸ਼ ਕੁਮਾਰ, ਲੱਖਾ ਸਿੰਘ, ਮਨੋਜ ਕੁਮਾਰ, ਪ੍ਰਦੀਪ ਸਿੰਘ ਟਾਹਲੀਆਂ, ਸ਼ਸ਼ੀ ਭੂਸ਼ਨ, ਊਧਮ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |