ਕੋਟਫੱਤਾ, 31 ਜਨਵਰੀ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਸੁਯੋਗ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟ ਸ਼ਮੀਰ ਦੇ ਅੰਤਰਰਾਸ਼ਟਰੀ ਅੰਗਰੇਜ਼ੀ ਅਧਿਆਪਕ ਗੁਰਦੀਪ ਸਿੰਘ ਢਿੱਲੋਂ ਨੇ ਦੇਸ਼ ਅਤੇ ਸਕੂਲ ਦਾ ਨਾਮ ਰÏਸ਼ਨ ਕਰਦੇ ਹੋਏ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ¢ ਗੁਰਦੀਪ ਸਿੰਘ ਢਿੱਲੋਂ ਨੇ ਅੰਗਰੇਜ਼ੀ ਭਾਸ਼ਾ ਅਤੇ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਉਪਲਬਧੀ ਹਾਸਲ ਕਰਕੇ ਇਹ ਰਿਕਾਰਡ ਸਥਾਪਿਤ ਕੀਤਾ¢ ਉਨ੍ਹਾਂ ਦੀ ਇਸ ਕਾਮਯਾਬੀ ਨਾਲ ਸਕੂਲ, ਪਿੰਡ ਕੋਟ ਸ਼ਮੀਰ ਅਤੇ ਪੂਰੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ¢ ਸਕੂਲ ਪਿ੍ੰਸੀਪਲ, ਐਸੋ. ਪ੍ਰੋਫੈਸਰ ਡਾ: ਮਨੋਰਮਾ ਸਮਾਗ ਨੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਲਈ ਪੇ੍ਰਰਨਾ ਸਰੋਤ ਹੈ¢ ਇਸ ਪ੍ਰਾਪਤੀ ਨਾਲ ਅਧਿਆਪਕ, ਮਾਤਾ ਸੁੰਦਰੀ ਪਬਲਿਕ ਸਕੂਲ ਅਤੇ ਸਮੁੱਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਕਸ ਉੱਚਾ ਹੋਇਆ ਹੈ ਜੋ ਬਹੁਤ ਹੀ ਮਾਣ ਵਾਲੀ ਗੱਲ ਹੈ¢ ਗੁਰਦੀਪ ਸਿੰਘ ਢਿੱਲੋਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ, ਸਕੂਲ ਪ੍ਰਬੰਧਨ ਅਤੇ ਵਿਦਿਆਰਥੀਆਂ ਤੋਂ ਮਿਲੇ ਸਹਿਯੋਗ ਨੂੰ ਦਿੱਤਾ¢ ਅੰਤ ਵਿਚ ਉਨ੍ਹਾਂ ਸਭ ਦਾ ਦਿਲੋਂ ਧੰਨਵਾਦ ਕੀਤਾ¢
ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਅੰਗਰੇਜ਼ੀ ਅਧਿਆਪਕ ਗੁਰਦੀਪ ਸਿੰਘ ਢਿੱਲੋਂ ਨੇ ਸਿੱਖਿਆ ਖੇਤਰ ਵਿਚ ਬਣਾਇਆ ਰਿਕਾਰਡ
ਅਜੀਤ ਡੈਸਕ
01-02-2026