ਰਾਮਪੁਰਾ ਫੂਲ, 31 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਵਿਧਾਇਕ ਬਲਕਾਰ ਸਿੱਧੂ ਨੇ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣ ਰਹੇ ਸਿਹਤ ਬੀਮਾ ਕਾਰਡਾਂ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਸੈਂਟਰਾਂ ਦਾ ਦÏਰਾ ਕੀਤਾ¢ ਇਸ ਮੌਕੇ ਉਨ੍ਹਾਂ ਨੇ ਕਾਰਡ ਬਣਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ¢ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਇੱਕ ਪਰਿਵਾਰ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਣ ਦੀ ਨਿਵੇਕਲੀ ਪਹਿਲ ਦੀ ਵਿਰੋਧੀ ਵੀ ਪ੍ਰਸੰਸਾ ਕਰ ਰਹੇ ਹਨ¢ ਵਿਧਾਇਕ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ¢ ਇਸ ਯੋਜਨਾ ਦਾ ਲਾਭ ਲੈਣ ਲਈ ਸਿਹਤ ਬੀਮਾ ਕਾਰਡ ਬਹੁਤ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਹਾਂ ਤਰ੍ਹਾਂ ਦੇ ਹਸਪਤਾਲਾਂ ਵਿੱਚ ਮਾਨਤਾ ਪ੍ਰਾਪਤ ਹੈ, ਜਿਸ ਨਾਲ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ¢ ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਦੇ ਦਾਇਰੇ ਵਿਚ 2000 ਹਜ਼ਾਰ ਤੋਂ ਵੱਧ ਸਿਹਤ ਸੇਵਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਸ ਵਿਚ ਛੋਟੀਆਂ ਬਿਮਾਰੀਆਂ ਤੋਂ ਲੈ ਕੇ ਵੱਡੇ ਆਪ੍ਰੇਸ਼ਨ ਵੀ ਕਵਰ ਕੀਤੇ ਜਾਣਗੇ ਅਤੇ ਇਹ ਕਦਮ ਪੰਜਾਬ ਦੇ ਸਿਹਤ ਢਾਂਚੇ ਵਿਚ ਇਕ ਵੱਡੀ ਕ੍ਰਾਂਤੀ ਸਾਬਿਤ ਹੋਵੇਗਾ¢ ਵਿਧਾਇਕ ਬਲਕਾਰ ਸਿੱਧੂ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਤੇਜ਼ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵਾਂਝਾ ਨਾ ਰਹੇ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਆ ਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਉਣ ਅਤੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਲਾਭ ਉਠਾਉਣ |