ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 6 ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 01-02-2026
ਮਾਨਸਾ, 31 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮਾਨਸਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਨੇ ਦੱਸਿਆ ਕਿ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਗਸ਼ਤ ਦੌਰਾਨ ਗਗਨਦੀਪ ਸਿੰਘ ਵਾਸੀ ਮਾਨਸਾ ਕੋਲੋਂ 50 ਲੀਟਰ ਲਾਹਣ ਬਰਾਮਦ ਕੀਤਾ ਹੈ | ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
200 ਗ੍ਰਾਮ ਅਫ਼ੀਮ ਬਰਾਮਦ
-ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰਵਿੰਦਰ ਸਿੰਘ ਵਾਸੀ ਸੈਦੇਵਾਲਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 200 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਾਬੰਦੀਸ਼ੁਦਾ ਕੈਪਸੂਲ ਫੜੇ
-ਥਾਣਾ ਸ਼ਹਿਰੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸੁਰਜੀਤ ਸਿੰਘ ਵਾਸੀ ਭੱਠਾ ਬਸਤੀ ਮਾਨਸਾ ਕੋਲੋਂ 45 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
11 ਗ੍ਰਾਮ ਚਿੱਟਾ ਬਰਾਮਦ
ਥਾਣਾ ਸ਼ਹਿਰੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮਨਪ੍ਰੀਤ ਸਿੰਘ ਵਾਸੀ ਬੁਢਲਾਡਾ ਤੋਂ 4 ਗ੍ਰਾਮ ਚਿੱਟਾ ਅਤੇ ਸੀ. ਆਈ. ਏ. ਸਟਾਫ਼ ਮਾਨਸਾ ਪੁਲਿਸ ਨੇ ਜੱਜ ਸਿੰਘ ਤੇ ਗੁਰਪਿਆਰ ਸਿੰਘ ਵਾਸੀ ਧਰਮਪੁਰਾ ਕੋਲੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਕਤਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਮੋਰਚੇ ਵਲੋਂ 15 ਫਰਵਰੀ ਨੂੰ ਸੰਗਰੂਰ 'ਚ ਗੱਜਣ ਦਾ ਐਲਾਨ
Ad Position 24
No active advertisement