ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

'ਸਾਡੇ ਬਜ਼ੁਰਗ ਸਾਡਾ ਮਾਣ' ਪ੍ਰੋਗਰਾਮ ਤਹਿਤ ਬਠਿੰਡਾ ਵਿਚ ਮੁਫ਼ਤ ਮੈਡੀਕਲ ਤੇ ਕਾਨੂੰਨੀ ਕੈਂਪ 3 ਨੂੰ

Ad Position 21
No active advertisement
ਅਜੀਤ ਡੈਸਕ 01-02-2026
ਬਠਿੰਡਾ, 31 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੀਆਂ ਹਦਾਇਤਾਂ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮ 'ਸਾਡੇ ਬਜ਼ੁਰਗ ਸਾਡਾ ਮਾਣ' ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਨਮ ਸਿੰਘ ਨੇ ਕੀਤੀ | ਉਨ੍ਹਾਂ ਦੱਸਿਆ ਕਿ 3 ਫਰਵਰੀ 2026, ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਸਥਾਨਕ ਬਲਵੰਤ ਗਾਰਗੀ ਐਡੀਟੋਰੀਅਮ ਹਾਲ, ਨੇੜੇ ਰੋਜ਼ ਗਾਰਡਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਕੈਂਪ ਲਗਾਇਆ ਜਾਵੇਗਾ | ਇਸ ਕੈਂਪ ਦੌਰਾਨ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਮੁਫ਼ਤ ਮੈਡੀਕਲ ਸਿਹਤ ਚੈੱਕਅੱਪ ਅਤੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗ ਨਾਗਰਿਕਾਂ ਦੀਆਂ ਵੱਖ-ਵੱਖ ਬਿਮਾਰੀਆਂ ਸਬੰਧੀ ਵਿਸਥਾਰਪੂਰਵਕ ਮੈਡੀਕਲ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਉਨ੍ਹਾਂ ਜ਼ਿਲ੍ਹੇ ਭਰ ਦੇ ਬਜ਼ੁਰਗ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਵਿਚ ਆਪਣੀ ਹਾਜ਼ਰੀ ਯਕੀਨੀ ਬਣਾ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ | ਇਹ ਕਦਮ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਬੋਹਾ ਤੇ ਬੁਢਲਾਡਾ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 30 ਪਰਿਵਾਰ ਭਾਜਪਾ ਵਿਚ ਹੋਏ ਸ਼ਾਮਿਲ-ਗੁਰਪ੍ਰੀਤ ਸਿੰਘ ਮਲੂਕਾ ਨੇ ਕੀਤਾ ਸਵਾਗਤ
Ad Position 24
No active advertisement