ਰਾਮਾਂ ਮੰਡੀ, 31 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਰਾਮਸਰਾ ਫਾਟਕ ਦੇ ਨਜ਼ਦੀਕ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ | ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਨੂੰ ਸੂਚਨਾ ਮਿਲਦੇ ਹੀ ਪ੍ਰਧਾਨ ਬੌਬੀ ਲਹਿਰੀ, ਮੈਂਬਰ ਕਾਲਾ ਬੰਗੀ ਅਤੇ ਰਿੰਕਾ ਮਿਸਤਰੀ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਰਾਮਾਂ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜਿਸ ਦੀ ਲੱਤ ਟੁੱਟ ਗਈ ਅਤੇ ਡਾਕਟਰਾਂ ਵਲੋਂ ਫ਼ਸਟ ਏਡ ਦੇਣ ਤੋਂ ਬਾਅਦ ਜ਼ਖ਼ਮੀ ਨੂੰ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿਸ ਦੀ ਪਹਿਚਾਣ ਕਾਲਾ ਸਿੰਘ ਵਾਸੀ ਪਿੰਡ ਰਾਮਸਰਾ ਵਜੋਂ ਹੋਈ ਹੈ |