ਮਾਨਸਾ, 31 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਸ਼ੂ ਪਾਲਣ ਵਿਭਾਗ ਸਰਦੂਲਗੜ੍ਹ ਦੀ ਟੀਮ ਵਲੋਂ ਸ੍ਰੀ ਗਊਸ਼ਾਲਾ ਪ੍ਰਬੰਧਕ ਕਮੇਟੀ ਰਾਏਪੁਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ | ਇਸ ਦੌਰਾਨ ਬਿਮਾਰ ਅਤੇ ਜ਼ਖਮੀ ਗਊਆਂ ਦਾ ਇਲਾਜ ਕੀਤਾ ਗਿਆ ਜਦਕਿ 25 ਹਜ਼ਾਰ ਰੁਪਏ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਸੀਨੀਅਰ ਵੈਟਰਨਰੀ ਅਫ਼ਸਰ ਡਾ. ਗਨਪਤ ਸਿੰਘ, ਵੈਟਰਨਰੀ ਅਫ਼ਸਰ ਡਾ. ਸੰਨੀ ਗੋਇਲ, ਡਾ. ਰਕੇਸ਼ ਕੁਮਾਰ, ਡਾ. ਹਰਮਨਜੀਤ ਸਿੰਘ ਨੇ ਗਊਸ਼ਾਲਾ 'ਚ ਕੰਮ ਕਰਦੇ ਮਜ਼ਦੂਰਾਂ ਅਤੇ ਪ੍ਰਬੰਧਕਾਂ ਨੂੰ ਗਊਆਂ ਦੀ ਸਾਂਭ ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਵੈਟਰਨਰੀ ਇੰਸਪੈਕਟਰ ਕਰਮਜੀਤ ਸਿੰਘ, ਕਿ੍ਸ਼ਨ ਸਿੰਘ, ਦਰਜਾਚਾਰ ਤਰਸੇਮ ਸਿੰਘ, ਹਾਕਮ ਸਿੰਘ, ਸ੍ਰੀ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਬਰਖਾ ਸਿੰਘ, ਖ਼ਜ਼ਾਨਚੀ ਮਨਦੀਪ ਕੁਮਾਰ ਤੋਂ ਇਲਾਵਾ ਕਮੇਟੀ ਮੈਂਬਰ ਹਾਜ਼ਰ ਸਨ |