ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ- ਭਗਵੰਤ ਮਾਨ

Ad Position 21
No active advertisement
ਅਜੀਤ ਡੈਸਕ 30-06-2026

ਬਠਿੰਡਾ, 29 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫਲਤਾ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਅੱਜ ਬਠਿੰਡਾ ਦੇ ਲੇਕ ਵਿਊ ਗੈੱਸਟ ਹਾਊਸ ਤੋਂ ਵੀਡੀਓ ਕਾਨਫ਼ਰੰਸ ਮੀਟਿੰਗ ਰਾਹੀਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਸ ਮੀਟਿੰਗ ਵਿਚ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵਰਚੂਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਜਿਸ ਲਈ ਇਸ ਮੁਹਿੰਮ ਰਾਹੀਂ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਵੱਡੇ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਡੱਕ ਕੇ ਨਸ਼ਿਆਂ ਦੇ ਕੋਹੜ ਦਾ ਲੱਕ ਤੋੜਿਆ ਗਿਆ ਹੈ। ਇਸ ਮੁਹਿੰਮ ‘ਚ ਕੋਈ ਵੀ ਢਿੱਲ ਨਾ ਵਰਤਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤઠਕਾਰਵਾਈ, ਵੱਧ ਤੋਂ ਵੱਧ ਜਨਤਕ ਭਾਗੀਦਾਰੀ ਅਤੇ ਪਿੰਡਾਂ ਵਿਚ ਵਿਸ਼ਵਾਸ ਬਹਾਲੀ ਵਾਲੇ ਕਦਮ ਚੁੱਕਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਹੀ ਨਸ਼ਾ ਤਸਕਰਾਂ ਖ਼ਿਲਾਫ਼ 13000 ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਹਨ, ਜਿਨ੍ਹਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਹਰ ਜ਼ਿਲ੍ਹੇ ਵਿਚ ਹਰ ਮਹੀਨੇ ਮੀਟਿੰਗਾਂ ਕਰਵਾਈਆਂ ਜਾਣਗੀਆਂ, ਮੈਂ ਖ਼ੁਦ ਮਹੀਨਾਵਾਰ ਸੂਬਾ ਪੱਧਰੀ ਮੀਟਿੰਗਾਂ ਦੀ ਸਮੀਖਿਆ ਕਰਾਂਗਾ।ઠ ਮੁੱਖ ਮੰਤਰੀ ਨੇ ਕਿਹਾ ਕਿ ਕਿਤੇ ਵੀ ਨਸ਼ਿਆਂ ਵਿਰੁੱਧ ਅਜਿਹੀ ਦ੍ਰਿੜ੍ਹ ਅਤੇ ਜ਼ੋਰਦਾਰ ਮੁਹਿੰਮ ਨਹੀਂ ਚਲਾਈ ਗਈ, ਜਿਸ ਵਿਚ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਦੀ 1.50 ਲੱਖ ਦੀ ਮਜ਼ਬੂਤઠਫੋਰਸ ਕਾਇਮ ਕੀਤੀ ਗਈ ਹੈઠਪਰ ਜਨਤਾ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਜਨ ਅੰਦੋਲਨ ਬਣਾਉਣਾ ਪਵੇਗਾ। ਮੁੱਖ ਮੰਤਰੀ ਨੇ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਕਿਹਾ ਕਿ ਉਹ ਸਮਾਜ ਦੇ ਹਰ ਵਰਗ ਦਾ ਤਹਿ ਦਿਲੋਂ ਸਹਿਯੋਗ ਅਤੇ ਨਿਯਮਿਤ ਤੌਰ ‘ਤੇ ਪਿੰਡਾਂ ਦਾ ਦੌਰਾ ਕਰਨਾ ਚਾਹੀਦਾ ਹੈ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਜਾਂ ਕਿਸੇ ਵੀ ਨਾਗਰਿਕ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰ ਵਲੋਂ ਸੰਚਾਲਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਬੈੱਡਾਂ ਦੀ ਗਿਣਤੀ 1500 ਤੋਂ ਵਧਾ ਕੇ 5000 ਕਰ ਦਿੱਤੀ ਗਈ ਹੈ। ਓਟ ਕੇਂਦਰਾਂ ਨੂੰ ਅਪਗ੍ਰੇਡ ਕਰਦੇ ਹੋਏ ਗਿਣਤੀ 529 ਤੋਂ ਵਧਾ ਕੇ 565 ਕੀਤੀ ਗਈ ਹੈ। ‘ਸੂਰਮਾ’ ਪਹਿਲਕਦਮੀ ਉੱਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ਉਨ੍ਹਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ, ਜਿਨ੍ਹਾਂ ਨੇ ਨਸ਼ੇ ਉਤੇ ਜਿੱਤ ਪ੍ਰਾਪਤ ਕੀਤੀ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ੇ ਤੋਂ ਦੂਰ ਰਹੇ ਹਨ। ਇਹ ਸੂਰਮੇ ਹੁਣ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਬਣਾਉਣ ਵਿਚ ਮਦਦ ਕਰਨ ਲਈ ‘ਨਸ਼ਾ ਮੁਕਤੀ ਦੇ ਦੂਤ’ ਵਜੋਂ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਜਵਾਨੀ ਦੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ਵਿਚ ਲਗਾਉਣ ਲਈ ਸਾਂਝੇ ਯਤਨ ਕਰ ਰਹੀ ਹੈ। ਇਹ ਇਕ ਅਸਾਧਾਰਨ ਲੜਾਈ ਹੈ ਅਤੇ ਇਸ ਲਈ ਸਰਕਾਰ ਦੇ ਨਾਲ-ਨਾਲ ਇਸ ਮਿਸ਼ਨ ਨਾਲ ਜੁੜੇ ਹਰ ਅਧਿਕਾਰੀ ਵਲੋਂ ਨਵੀਨਤਮ ਸੋਚ ਅਤੇ ਲੀਕ ਤੋਂ ਹਟ ਕੇ ਪਹਿਲਕਦਮੀਆਂ ਕਰਨ ਦੀ ਲੋੜ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਦੇ ਉਪਰਾਲੇ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਲੰਗਰਾਂ ਲਈ ਪੁੱਜੀ 181 ਕੁਇੰਟਲ ਕਣਕ
Ad Position 24
No active advertisement