ਮਾਨਸਾ, 29 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 5 ਸਾਲ ਤੱਕ ਦੇ 19 ਹਜ਼ਾਰ 447 ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਤਕੀਂ 67 ਹਜ਼ਾਰ 849 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ 28 ਹਜ਼ਾਰ 859 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਬੂੰਦਾਂ ਪਿਲਾਉਣ ਲਈ 379 ਰੈਗੂਲਰ ਬੂਥਾਂ ਸਮੇਤ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ’ਤੇ 13 ਟਰਾਂਜ਼ਿਟ, 18 ਮੋਬਾਇਲ ਟੀਮਾਂ ਕੰਮ ਕਰ ਰਹੀਆਂ ਹਨ ਅਤੇ 73 ਸੁਪੋਰਟਿਵ ਸੁਪਰਵਾਈਜ਼ਰ ਵੀ ਲਗਾਏ ਗਏ ਹਨ। ਜ਼ਿਲ੍ਹੇ ’ਚ 48 ਹਜ਼ਾਰ 306 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ ਜਦਕਿ 30 ਜੂਨ ਨੂੰ ਤੀਜੇ ਦਿਨ ਵੀ ਵਾਂਝੇ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ।
ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 19447 ਬੱਚਿਆਂ ਨੂੰ ਘਰ-ਘਰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਅਜੀਤ ਡੈਸਕ
30-06-2026