ਮਾਨਸਾ, 29 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਨੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਚੁੱਪਚਾਪ ਲਾਗੂ ਕਰ ਰਹੀ ਹੈ। ਉਨ੍ਹਾਂ ‘ਜੀ ਰਾਮ ਜੀ’ ਕਾਨੂੰਨ ਨੂੰ ਸੂਬੇ ‘ਚ ਲਾਗੂ ਕਰਨ ਦੇ ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਪ ਨੇ ਇਕ ਵਾਰ ਫਿਰ ਆਪਣਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕੁਝ ਮਹੀਨੇ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਇਸੇ ਕਾਨੂੰਨ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ, ਇਸ ਦੇ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਅਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਪਰ ਹੁਣ ਉਹੀ ਸਰਕਾਰ ਬਿਨਾਂ ਕਿਸੇ ਜਨਤਕ ਚਰਚਾ ਅਤੇ ਬਿਨਾਂ ਲੋਕਾਂ ਨੂੰ ਭਰੋਸੇ ‘ਚ ਲਏ ਇਸ ਕਾਨੂੰਨ ਨੂੰ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਇਸ ਯੂ-ਟਰਨ ਦਾ ਕਾਰਨ ਕੀ ਹੈ।
ਆਪ ਸਰਕਾਰ ਪੰਜਾਬ ਵਿਰੋਧੀ ਨੀਤੀਆਂ ਨੂੰ ਚੁੱਪਚਾਪ ਲਾਗੂ ਕਰ ਰਹੀ-ਵਿੱਕੀ
ਅਜੀਤ ਡੈਸਕ
30-06-2026