ਚੁੱਘੇ ਕਲਾਂ ਤੇ ਦਿਓਣ ’ਚ ਕੀਤੀਆਂ ਲੋਕ ਮਿਲਣੀਆਂ, ਮਿਸ਼ਨ 2027 ਲਈ ਜੁੱਟਣ ਦਾ ਦਿੱਤਾ ਸੱਦਾ
ਬਠਿੰਡਾ, 12 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਇੰਨੀ ਦਿਨੀਂ ਬਠਿੰਡਾ ਦਿਹਾਤੀ ਹਲਕੇ ਵਿਚ ਮੁੜ ਸਰਗਰਮ ਹੋ ਗਏ ਹਨ ਅਤੇ ਪਿੰਡ-ਪਿੰਡ ‘ਵਰਕਰ ਮਿਲਣੀਆਂ’ ਕਰ ਰਹੇ ਹਨ। ਇਸੇ ਕੜੀ ਤਹਿਤ ਉਨ੍ਹਾਂ ਨੇ ਪਿੰਡ ਚੁੱਘੇ ਕਲਾਂ ਅਤੇ ਦਿਓਣ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ, ਅਹੁਦੇਦਾਰਾਂ ਅਤੇ ਪਿੰਡ ਵਾਸੀਆਂ ਨਾਲ ‘ਲੋਕ ਮਿਲਣੀਆਂ’ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕੋਟਫੱਤਾ ਨੇ ਕਿਹਾ ਕਿ ਪਾਰਟੀ ਵਰਕਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਹੁਣ ਤੋਂ ਹੀ ਮਿਸ਼ਨ 2027 ਦੀਆਂ ਤਿਆਰੀਆਂ ਵਿਚ ਜੁੱਟ ਜਾਣ।ਮੌਕੇ ਉਪਰ ਦੋਵੇਂ ਪਿੰਡਾਂ ਦੇ ਮੁਹਤਬਰਾਂ ਵਲੋਂ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਸੰਬੰਧੀ ਮਸਲੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ, ਜਿਸ ਮਗਰੋਂ ਸਾਬਕਾ ਵਿਧਾਇਕ ਕੋਟਫੱਤਾ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਪੂਰੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਅੱਗਿਓਂ ਵੀ ਸਰਕਾਰ ਹੋਰ ਬਹੁਤ ਸਾਰੇ ਇਤਿਹਾਸਕ ਫ਼ੈਸਲੇ ਲੈ ਰਹੀ ਹੈ, ਜਿਸ ਨਾਲ ਪੰਜਾਬ ਮੁੜ ਰੰਗਲਾ ਬਣੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਜ਼ਰੂਰ ਪਹੁੰਚਾਇਆ ਜਾਵੇ। ਉਨ੍ਹਾਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਵੀ ਸ਼ਲਾਘਾ ਕੀਤੀ। ਇਸ ਦੌਰਾਨ ਚੁੱਘੇ ਕਲਾਂ ਵਿਖੇ ਅਮਨਦੀਪ ਸਿੰਘ (ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ), ਸੁਖਵੰਤ ਸਿੰਘ ਮਾਨ (ਉੱਪ ਪ੍ਰਧਾਨ), ਨਿੰਦਰ ਸਿੰਘ ਸਿੱਧੂ, ਸਤਨਾਮ ਸਿੰਘ ਮਾਨ, ਜਗਜੀਤ ਸਿੰਘ, ਜਗਦੀਪ ਸਿੰਘ, ਜਗਮੰਦਰ ਸਿੰਘ (ਸਾਬਕਾ ਸਰਪੰਚ), ਗੁਰਪਿਆਰ ਸਿੰਘ, ਡਾ. ਨਿਰਮਲ ਸਿੰਘ (ਮੀਤ ਮੈਂਬਰ), ਗੁਰਜੰਟ ਸਿੰਘ, ਚਗੜ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਦਿਓਣ ਵਿਖੇ ਕੁਲਵੰਤ ਸਿੰਘ, ਥਾਣਾ ਸਿੰਘ, ਕੁਲਵਿੰਦਰ ਸਿੰਘ, ਅਜੈਬ ਸਿੰਘ, ਹਰਦੇਵ ਸਿੰਘ, ਗੁਰਦਾਸ ਸਿੰਘ, ਭਾਨ ਸਿੰਘ, ਗੁਰਾ ਸਿੰਘ, ਲੋਗੜ ਸਿੰਘ ਨੰਬਰਦਾਰ, ਗੁਰਮੇਜ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ ਪ੍ਰਧਾਨ, ਜਰਨੈਲ ਸਿੰਘ, ਗੁਰਬਖ਼ਸ਼ ਸਿੰਘ ਅਤੇ ਕਾਕਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ। ਯੂਥ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਬਠਿੰਡਾ ਦਿਹਾਤੀ ਹਲਕੇ ’ਚ ਮੁੜ ਹੋਏ ਸਰਗਰਮ
ਅਜੀਤ ਡੈਸਕ
13-07-2026