ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ- ਅਮਰਜੀਤ ਸਿੰਘ ਮਹਿਤਾ

Ad Position 21
No active advertisement
ਅਜੀਤ ਡੈਸਕ 13-07-2026

ਬਠਿੰਡਾ, 12 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵਲੋਂ ਪਰਸ ਰਾਮ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਇਸ ਦੌਰਾਨ ਅਮਰਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਯਾਤਰਾ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੌਕੇ ਕੌਂਸਲਰ ਜਗਪਾਲ ਸਿੰਘ ਗੋਰਾ ਸਿੱਧੂ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਤੇ ਹੋਰ ਪਤਵੰਤੇ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਬਾਂਸਲ ਦੀ ਪੁਸਤਕ ‘ਲੱਭ ਜਾਣਗੇ ਲਾਲ ਗਵਾਚੇ’ ’ਤੇ ਵਿਚਾਰ-ਗੋਸ਼ਟੀ ਕਰਵਾਈ ਅਗਲੀ ਖ਼ਬਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਬਠਿੰਡਾ ਦਿਹਾਤੀ ਹਲਕੇ ’ਚ ਮੁੜ ਹੋਏ ਸਰਗਰਮ
Ad Position 24
No active advertisement