ਰਾਮਾਂ ਮੰਡੀ,12 ਜੁਲਾਈ (ਤਰਸੇਮ ਸਿੰਗਲਾ)- ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪਿੰਡ ਫੱਲ੍ਹੜ ਵਿਖੇ ਪਾਰਟੀ ਆਗੂ ਹਰਮੇਲ ਸਿੰਘ ਦੇ ਗ੍ਰਹਿ ਨਿਵਾਸ ਵਿਖੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ, ਹਲਕੇ ਦੇ ਵਿਕਾਸ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਅਤੇ ਮਿਹਨਤੀ ਵਰਕਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਏਕਤਾ ਅਤੇ ਤਾਲਮੇਲ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਵਰਕਰਾਂ ਨੂੰ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣ, ਜਨਤਾ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਭਾਗੀਵਾਂਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਜਨਤਾ ਦੇ ਹਿਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੀ ਸੰਗਠਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਹੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਮੀਟਿੰਗ ਵਿੱਚ ਹਰਮੇਲ ਸਿੰਘ, ਸੁਖਮੰਦਰ ਸਿੰਘ, ਜਸਵੰਤ ਸਿੰਘ, ਬਲਦੇਵ ਸਿੰਘ, ਰਜਿੰਦਰ ਸਿੰਘ, ਨਛੱਤਰ ਸਿੰਘ, ਜਗਵਿੰਦਰ ਸਿੰਘ, ਰਣਵੀਰ ਸਿੰਘ ਸ਼ੇਖਪੁਰਾ (ਜ਼ਿਲ੍ਹਾ ਮੀਤ ਪ੍ਰਧਾਨ, ਬਠਿੰਡਾ), ਦਿਲਪ੍ਰੀਤ ਸਿੰਘ, ਰਾਮ ਸਿੰਘ, ਮੰਗਤ ਜਟਾਣਾ, ਗੋਲਡੀ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿੰਡ ਫੱਲ੍ਹੜ ਵਿਖੇ ਕਾਂਗਰਸ ਵਰਕਰਾਂ ਨਾਲ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕੀਤੀ ਮੀਟਿੰਗ
ਅਜੀਤ ਡੈਸਕ
13-07-2026