13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਨਰੇਗਾ ਸਕੀਮ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਮਜ਼ਦੂਰਾਂ ਦੇ ਨਾਲ-ਰੋਮਾਣਾ <br/>

Ad Position 21
No active advertisement
ਅਜੀਤ ਡੈਸਕ 05-01-2026
ਬਠਿੰਡਾ, 4 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਬਠਿੰਡਾ ਸਰਕਲ ਥਰਮਲ-2 ਦੇ ਪ੍ਰਧਾਨ ਬਾਬੂ ਸਿੰਘ ਰੋਮਾਣਾ ਨੇ ਕੇਂਦਰ ਸਰਕਾਰ ਦੇ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੂਰੀ ਤਰ੍ਹਾਂ ਮਜ਼ਦੂਰ ਵਰਗ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਨਰੇਗਾ ਸਕੀਮ ਸਿਆਸਤ ਦੀ ਭੇਟ ਚੜ੍ਹ ਚੁੱਕੀ ਹੈ, ਜਿਸ ਤਹਿਤ ਸੱਤਾ 'ਤੇ ਕਾਬਜ਼ ਰਹੀਆਂ ਧਿਰਾਂ ਮਨਰੇਗਾ ਮਜ਼ਦੂਰਾਂ ਦਾ ਸ਼ੋਸ਼ਣ ਕਰਦੀਆਂ ਰਹੀਆਂ ਹਨ ਤੇ ਉਨ੍ਹਾਂ ਤੋਂ ਡਰਾ-ਧਮਕਾ ਕੇ ਕੰਮ ਕਰਵਾਏ ਜਾਂਦੇ ਰਹੇ ਹਨ ਤੇ ਹੁਣ ਕੇਂਦਰ ਸਰਕਾਰ ਮਜ਼ਦੂਰਾਂ ਤੋਂ ਇਹ ਤੁਛ ਜਿਹੀ ਦਿਹਾੜੀ ਦਾ ਕੰਮ ਵੀ ਖੋਹਣ ਲੱਗੀ ਹੈ | ਬਾਬੂ ਸਿੰਘ ਰੋਮਾਣਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲਪੱਤੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਮਨਰੇਗਾ ਸਕੀਮ ਨੂੰ ਬਚਾਉਣ ਲਈ ਸੰਘਰਸ਼ ਦੀ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ | ਮਨਰੇਗਾ ਸਕੀਮ ਦੀ ਬਹਾਲੀ ਲਈ ਮਜ਼ਦੂਰ ਵਰਗ ਵਲੋਂ ਵਿੱਢੇ ਜਾਣ ਵਾਲੇ ਹਰ ਸੰਘਰਸ਼ 'ਚ ਉਨ੍ਹਾਂ ਦੀ ਜਥੇਬੰਦੀ ਭਰਵਾਂ ਸਾਥ ਦੇਵੇਗੀ | ਰੋਮਾਣਾ ਨੇ ਕਿਹਾ ਕਿ ਮਜ਼ਦੂਰ ਕਿਸੇ ਵੀ ਮੁਲਕ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜੇਕਰ ਸਰਕਾਰਾਂ ਇਸੇ ਤਰ੍ਹਾਂ ਮਜ਼ਦੂਰਾਂ ਨਾਲ ਧੱਕੇਸ਼ਾਹੀ ਕਰਦੀਆਂ ਰਹੀਆਂ ਤਾਂ ਮੁਲਕਾਂ ਦੇ ਵਿਕਾਸ ਨੂੰ ਵੀ ਸੱਟ ਲੱਗੇਗੀ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ-... ਅਗਲੀ ਖ਼ਬਰ ਫ਼ਿਰੋਜ਼ਪੁਰ 'ਚ ਨਸ਼ੀਲੀਆਂ ਦਵਾਈਆਂ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਬਿਨਾਂ ਲਾਇਸੈਂਸ ਗੁਦਾਮਾਂ 'ਤੇ ਛਾਪੇਮਾਰੀ
Ad Position 24