ਸੰਗਤ ਮੰਡੀ, 4 ਜਨਵਰੀ (ਸੁਖਤੇਜ ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕÏਰ ਬਾਦਲ ਵੱਲੋਂ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਰੱਖੇ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ¢ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦੇ ਸਹਿਯੋਗ ਸਦਕਾ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਅੱਜ 5 ਜਨਵਰੀ ਨੂੰ ਭੋਗ ਪਾਏ ਜਾਣਗੇ¢ ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਬਠਿੰਡਾ ਦੇ ਸਾਂਸਦ ਬੀਬਾ ਹਰਸਿਮਰਤ ਕÏਰ ਬਾਦਲ ਵਿਸ਼ੇਸ਼ ਤÏਰ 'ਤੇ ਪੁੱਜ ਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਕੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਬੇਨਤੀ ਕਰਨਗੇ ਅਤੇ ਇਸ ਧਾਰਮਿਕ ਸਮਾਗਮ ਤੋਂ ਬਾਅਦ ਬੀਬਾ ਬਾਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ, ਅਤੇ ਪਾਰਟੀ ਵਰਕਰਾਂ ਦਾ ਵਿਸ਼ੇਸ਼ ਤÏਰ 'ਤੇ ਸਨਮਾਨ ਕੀਤਾ ਜਾਵੇਗਾ¢ ਉਨ੍ਹਾਂ ਸਮੂਹ ਅਕਾਲੀ ਵਰਕਰਾਂ ਨੂੰ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸਵੇਰੇ 10 ਵਜੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ¢