13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਲੋਕ ਮਾਰੂ ਕਾਨੂੰਨਾਂ ਖ਼ਿਲਾਫ਼ ਭਾਕਿਯੂ ਏਕਤਾ (ਡਕੌਂਦਾ) ਨੇ ਪਿੰਡਾਂ 'ਚ ਜਾਗਰੂਕਤਾ ਰੈਲੀਆਂ ਕੱਢੀਆਂ

Ad Position 21
No active advertisement
ਅਜੀਤ ਡੈਸਕ 05-01-2026

ਮਾਨਸਾ, 4 ਜਨਵਰੀ (ਰਾਵਿੰਦਰ ਸਿੰਘ ਰਵੀ)- ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ, ਬੀਜ ਬਿੱਲ 2025 ਅਤੇ 4 ਕਿਰਤ ਕਾਨੂੰਨਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪਿੰਡਾਂ 'ਚ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ | ਪਿੰਡ ਕੋਟਲੀ ਕਲਾਂ ਤੋਂ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀ ਬਾਘਾ ਦੀ ਅਗਵਾਈ 'ਚ ਸ਼ੁਰੂ ਹੋਈ ਰੈਲੀ ਮੌਕੇ ਵੱਡੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ, ਅÏਰਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਕਿਸਾਨ ਆਗੂ ਮੱਖਣ ਸਿੰਘ ਅਤੇ ਜਗਦੇਵ ਸਿੰਘ ਕੋਟਲੀ ਨੇ ਕਿਹਾ ਕਿ ਮੋਦੀ ਸਰਕਾਰ ਸੂਬਿਆਂ ਦੇ ਅਧਿਕਾਰਾਂ ਨੂੰ ਲਗਾਤਾਰ ਕੁਚਲ ਕੇ ਤਾਕਤਾਂ ਦਾ ਕੇਂਦਰੀਕਰਨ ਕਰ ਰਹੀ ਹੈ | ਕੇਂਦਰ ਸਰਕਾਰ ਬਿਜਲੀ ਖੇਤਰ ਨੂੰ ਖੁੱਲ੍ਹੀ ਮੰਡੀ ਬਣਾਉਣ ਦੇ ਬਹਾਨੇ ਕਾਰਪੋਰੇਟਾਂ ਨੂੰ ਸਪੁਰਦ ਕਰ ਕੇ ਲੋਕਾਂ ਦੀ ਬੁਨਿਆਦੀ ਲੋੜ ਬਿਜਲੀ ਨੂੰ ਬਾਜ਼ਾਰੂ ਵਸਤੂ ਬਣਾਉਣਾ ਚਾਹੁੰਦੀ ਹੈ ਜੋ ਕਿ ਬਰਦਾਸ਼ਤ ਯੋਗ ਨਹੀਂ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਰਾਹੀ ਮਜ਼ਦੂਰਾਂ ਨੂੰ ਖੁੱਲ ਦੇਣ ਦੀ ਗੱਲ ਕਰ ਰਹੀ ਹੈ ਪਰ ਉਲਟਾ ਕਾਨੂੰਨ ਰਾਹੀਂ ਇਹੋ ਜਿਹੇ ਹਾਲਤ ਪੈਦਾ ਕੀਤੇ ਜਾ ਰਹੇ ਹਨ, ਜੋ ਮਜ਼ਦੂਰਾਂ ਦੇ ਹੱਕਾਂ ਨੂੰ ਕੁਚਲ ਕੇ ਬੰਧੂਆ ਮਜ਼ਦੂਰ ਬਣਾ ਦੇਣਗੇ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਬੀਜ ਬਿੱਲ ਰਾਹੀਂ ਕਾਰਪੋਰੇਟਾਂ ਦਾ ਜ਼ਮੀਨਾਂ 'ਚ ਸਿੱਧਾ ਦਖ਼ਲ ਹੋਵੇਗਾ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 16 ਜਨਵਰੀ ਨੂੰ ਡੀ.ਸੀ. ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨੇ 'ਚ ਭਾਕਿਯੂ ਡਕੌਂਦਾ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਦਫ਼ਤਰ ਨੇੜੇ 16 ਨੂੰ ਲਗਾਏ ਜਾਣ ਵਾਲੇ ਧਰਨੇ ਸੰਬੰਧੀ ਲਾਮਬੰਦੀ ਇਕੱਤਰਤਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ-...
Ad Position 24