13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

16 ਦੇ ਧਰਨੇ ਸੰਬੰਧੀ ਪਿੰਡਾਂ 'ਚ ਮੋਟਰਸਾਈਕਲ ਮਾਰਚ

Ad Position 21
No active advertisement
ਅਜੀਤ ਡੈਸਕ 05-01-2026

ਮਾਨਸਾ, 4 ਜਨਵਰੀ (ਰਵੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 16 ਜਨਵਰੀ ਨੂੰ ਡੀ.ਸੀ. ਦਫ਼ਤਰ ਨੇੜੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ੋਰਦਾਰ ਢੰਗ ਨਾਲ ਲਾਮਬੰਦੀ ਮੁਹਿੰਮ ਚਲਾਈ ਜਾ ਰਹੀ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਐਕਟ, ਨਵਾਂ ਬੀਜ ਬਿੱਲ ਤੇ ਮਗਨਰੇਗਾ ਸਕੀਮ ਬੰਦ ਕਰਨ ਦੇ ਖ਼ਿਲਾਫ਼ ਬਲਾਕ ਬੁਢਲਾਡਾ ਦੇ ਪਿੰਡਾਂ 'ਚ ਮੋਟਰਸਾਈਕਲ ਮਾਰਚ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬੁਢਲਾਡਾ ਤੋਂ ਸ਼ੁਰੂ ਹੋਇਆ ਮਾਰਚ ਪਿੰਡ ਬੱਛੋਆਣਾ, ਭਾਦੜਾ, ਦੋਦੜਾ, ਗੁੜੱਦੀ, ਬੀਰੋਂ ਕਲਾਂ, ਬੀਰੋਂ ਖ਼ੁਰਦ, ਕਲੀਪੁਰ ਗਿਆ | ਉਨ੍ਹਾਂ ਕਿਹਾ ਕਿ ਭਾਕਿਯੂ (ਉਗਰਾਹਾਂ) ਦੇ ਕਾਰਕੁਨ ਵੱਡੀ ਗਿਣਤੀ 'ਚ ਧਰਨੇ 'ਚ ਸ਼ਾਮਿਲ ਹੋਣਗੇ | ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਮੇਜ਼ਰ ਸਿੰਘ ਗੋਬਿੰਦਪੁਰਾ, ਸੀਰਾ ਸਿੰਘ ਦੋਦੜਾ, ਕਪੂਰ ਸਿੰਘ, ਕਾਲਾ ਸਿੰਘ ਮੰਡੇਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਰੈਲੀ ਸੰਬੰਧੀ ਲਾਮਬੰਦੀ ਮੀਟਿੰਗ ਅਗਲੀ ਖ਼ਬਰ ਡੀ. ਸੀ. ਦਫ਼ਤਰ ਨੇੜੇ 16 ਨੂੰ ਲਗਾਏ ਜਾਣ ਵਾਲੇ ਧਰਨੇ ਸੰਬੰਧੀ ਲਾਮਬੰਦੀ ਇਕੱਤਰਤਾ
Ad Position 24