13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਾਂਗਰਸ ਪਾਰਟੀ ਦੀ ਰੈਲੀ ਸੰਬੰਧੀ ਲਾਮਬੰਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-01-2026

ਨਥਾਣਾ, 4 ਜਨਵਰੀ (ਗੁਰਦਰਸ਼ਨ ਲੁੱਧੜ)- ਨਗਰ ਨਥਾਣਾ ਵਿਖੇ ਕਾਂਗਰਸ ਪਾਰਟੀ ਵਲੋਂ ਆਪਣੇ ਵਰਕਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ¢ ਇਸ ਮੀਟਿੰਗ ਵਿਚ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਵੀ ਸ਼ਮੂਲੀਅਤ ਕੀਤੀ¢ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਧਰਮ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 11 ਜਨਵਰੀ ਨੂੰ ਭੁੱਚੋ ਮੰਡੀ ਨਜ਼ਦੀਕ ਲਹਿਰਾ ਬੇਗਾ ਦੀ ਦਾਣਾ ਮੰਡੀ ਵਿਖੇ ਪਾਰਟੀ ਵਲੋਂ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ¢ ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਪਾਰਟੀ ਦੀ ਰੈਲੀ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ¢ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਤੇਜ ਸਿੰਘ ਭੈਣੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਸਦਕਾ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਠੇਕਾ ਭਰਤੀ ਮੁਲਾਜ਼ਮਾਂ ਅਤੇ ਛੋਟੇ ਦੁਕਾਨਦਾਰਾਂ ਦਾ ਰੁਜ਼ਗਾਰ ਖ਼ਤਰੇ ਵਿੱਚ ਜਾ ਰਿਹਾ ਹੈ | ਇਸੇ ਕਰਕੇ ਕਾਂਗਰਸ ਪਾਰਟੀ ਵਲੋਂ ਲੋਕ ਲਹਿਰ ਖੜੀ ਕੀਤੀ ਜਾ ਰਹੀ ਹੈ¢ ਇਸ ਮੌਕੇ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਗੋਬਿੰਦਪੁਰਾ, ਬਲਾਕ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਨਾਥਪੁਰਾ, ਨਗਰ ਪੰਚਾਇਤ ਨਥਾਣਾ ਦੇ ਕੌਂਸਲਰ ਸਰਬਜੀਤ ਸਿੰਘ, ਕੁਲਵੰਤ ਸਿੰਘ ਲੱਭੂ, ਮੇਜਰ ਸਿੰਘ, ਪੂਰਨ ਸਿੰਘ ਲਾਡੀ ਅਤੇ ਹੋਰਨਾਂ ਵਰਕਰਾਂ ਨੇ ਵੀ ਆਪਣੇ ਵਿਚਾਰ ਰੱਖੇ¢

Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਰੈਕੇਟ ਨਾਲ ਬਰਬਾਦ ਹੋ ਰਹੇ ਹਨ ਲੋਕ ਅਗਲੀ ਖ਼ਬਰ 16 ਦੇ ਧਰਨੇ ਸੰਬੰਧੀ ਪਿੰਡਾਂ 'ਚ ਮੋਟਰਸਾਈਕਲ ਮਾਰਚ
Ad Position 24