13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਰੈਕੇਟ ਨਾਲ ਬਰਬਾਦ ਹੋ ਰਹੇ ਹਨ ਲੋਕ

Ad Position 21
No active advertisement
ਅਜੀਤ ਡੈਸਕ 05-01-2026
ਰਾਮਾਂ ਮੰਡੀ, 4 ਜਨਵਰੀ (ਤਰਸੇਮ ਸਿੰਗਲਾ)- ਜਿੱਥੇ ਹਾਲ ਹੀ ਵਿਚ ਈਡੀ ਨੇ ਕਈ ਪ੍ਰਮੁੱਖ ਹਸਤੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਮਾਮਲਿਆਂ ਵਿਚ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਉੱਥੇ ਹੀ ਪੁਲਿਸ ਅਤੇ ਈਡੀ ਬਠਿੰਡਾ ਵਿੱਚ ਚੱਲ ਰਹੇ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਨੂੰ ਰੋਕਣ ਵਿਚ ਨਾਕਾਮ ਸਾਬਿਤ ਹੋ ਰਹੇ ਹਨ¢ ਇਸ ਸਬੰਧੀ ਅਸ਼ੋਕ ਕੁਮਾਰ ਵਾਸੀ ਰਾਮਾਂ ਨੇ ਐਸ.ਐਸ.ਪੀ.ਬਠਿੰਡਾ ਨੂੰ ਦਿੱਤੀ ਦਰਖਾਸਤ ਦੀ ਕਾਪੀ ਦਿਖਾਉਂਦੇ ਹੋਏ ਦੱਸਿਆ ਕਿ ਬਠਿੰਡਾ ਵਿੱਚ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪ ਨੈੱਟਵਰਕ ਚਲਾਉਣ ਵਾਲੇ ਵਿਨੋਦ ਕੁਮਾਰ ਉਰਫ਼ ਮਨੂ ਅਰੋੜਾ, ਮੋਹਿਤ ਕੁਮਾਰ, ਰਾਜਕੁਮਾਰ ਅਤੇ ਗਗਨ ਬਠਿੰਡਾ ਵਿਖੇ ਗ੍ਰੀਨ ਸਿਟੀ ਫੇਜ਼ ਨੰਬਰ ਚਾਰ ਵਿਚ ਇਕ ਘਰ ਵਿੱਚ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਨੈੱਟਵਰਕ ਚਲਾ ਰਹੇ ਸਨ¢ ਹੁਣ ਉਹ ਆਪਣਾ ਟਿਕਾਣਾ ਬਦਲ ਕੇ ਬਠਿੰਡਾ ਦੀ ਗਣਪਤੀ ਕਾਲੋਨੀ ਤੋਂ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਚਲਾ ਰਹੇ ਹਨ¢ ਅਸ਼ੋਕ ਕੁਮਾਰ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਉਸ ਦੇ ਪੁੱਤਰ ਨੂੰ ਧੋਖੇ ਵਿਚ ਰੱਖ ਕੇ ਉਸ ਤੋਂ ਤਿੰਨ ਲੱਖ ਰੁਪਏ ਦੀ ਫਿਰÏਤੀ ਲਈ ਸੀ¢ ਉਕਤ ਵਿਅਕਤੀ ਨਾਬਾਲਗ ਬੱਚਿਆਂ, ਅਮੀਰ ਪਰਿਵਾਰਾਂ ਦੇ ਬੱਚਿਆਂ ਅਤੇ ਉੱਦਮੀਆਂ ਨੂੰ ਲਾਲਚਵਸ ਆਪਣੇ ਜਾਲ ਵਿਚ ਫਸਾ ਕੇ ਉਨ੍ਹਾਂ ਨੂੰ ਬਰਬਾਦ ਕਰਦੇ ਹਨ¢ ਬਠਿੰਡਾ ਸਥਿਤ ਇਹ ਗਰੋਹ ਦੂਜੇ ਰਾਜਾਂ ਦੇ ਲੋਕਾਂ ਨੂੰ ਵੀ ਉਨ੍ਹਾਂ ਦੇ ਪੈਸੇ ਦੁੱਗਣੇ ਕਰਨ ਦਾ ਵਾਅਦਾ ਕਰਕੇ ਆਪਣੇ ਜਾਲ ਵਿੱਚ ਫਸਾਉਂਦਾ ਹੈ¢ ਉਹ ਪਹਿਲਾਂ ਹੀ ਪੰਜਾਬ ਦੇ ਡੀਜੀਪੀ, ਐਸ.ਐਸ.ਪੀ ਬਠਿੰਡਾ, ਡੀਐਸਪੀ ਤਲਵੰਡੀ ਸਾਬੋ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਕਾਰਵਾਈ ਦੀ ਮੰਗ ਕਰ ਰਹੇ ਹਨ¢ ਹਾਲਾਂਕਿ, ਰਾਜਨੀਤਿਕ ਦਬਾਅ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਸੰਬੰਧਾਂ ਕਾਰਨ, ਪੁਲਿਸ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ ਹੈ¢ ਉਸ ਨੇ ਕਿਹਾ ਕਿ ਹਾਲ ਹੀ ਵਿੱਚ, ਸਥਾਨਕ ਨਿਵਾਸੀ ਦੀਪਕ ਕੁਮਾਰ ਨੂੰ ਵੀ ਇਸ ਗਰੋਹ ਦੇ ਮੈਂਬਰਾਂ ਨੇ ਆਪਣਾ ਸ਼ਿਕਾਰ ਬਣਾਇਆ ਸੀ, ਜਿਨ੍ਹਾਂ ਨੇ 1.5 ਕਰੋੜ ਰੁਪਏ ਗੁਆ ਦਿੱਤੇ ਸਨ¢ ਉਸ ਨੇ ਇਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਿਸ ਸ਼ਿਕਾਇਤ ਦਰਜ ਕਰਵਾਈ ਸੀ, ਪਰ ਪੁਲਿਸ ਨੇ ਅਜੇ ਤੱਕ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਹੈ¢ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਹੁਣ ਤੱਕ ਆਨਲਾਈਨ ਸੱਟੇਬਾਜ਼ੀ ਐਪਸ ਰਾਹੀਂ ਹਜ਼ਾਰਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ ਅਤੇ ਉਨ੍ਹਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਕੀਤੀ ਹੈ ਅਤੇ ਜਾਇਦਾਦ ਅਤੇ ਮਹਿੰਗੇ ਵਾਹਨਾਂ 'ਤੇ ਲੱਖਾਂ ਰੁਪਏ ਖ਼ਰਚ ਕੀਤੇ ਹਨ¢ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਸੱਟੇਬਾਜ਼ੀ ਗਰੋਹ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਕੇ ਪੀੜਤਾਂ ਨੂੰ ਪੈਸੇ ਵਾਪਸ ਕਰਵਾਏ ਜਾਣ ਤਾਂ ਜੋ ਹੋਰ ਲੋਕ ਉਨ੍ਹਾਂ ਦੇ ਧੋਖੇ ਦਾ ਸ਼ਿਕਾਰ ਨਾ ਹੋਣ¢
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਲਈ ਲਗਾਇਆ ਮੈਡੀਕਲ ਕੈਂਪ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਿਆਂ ਤੋਂ ਦੂ... ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਰੈਲੀ ਸੰਬੰਧੀ ਲਾਮਬੰਦੀ ਮੀਟਿੰਗ
Ad Position 24