13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕੇਂਦਰੀ ਜੇਲ੍ਹ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਲਈ ਲਗਾਇਆ ਮੈਡੀਕਲ ਕੈਂਪ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਆ

Ad Position 21
No active advertisement
ਅਜੀਤ ਡੈਸਕ 05-01-2026
ਬਠਿੰਡਾ, 4 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ 6 ਜਨਵਰੀ 2026 ਤੱਕ ਯੂਥ ਅਗੇਂਸਟ ਡਰੱਗਸ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਬਠਿੰਡਾ ਸ੍ਰੀ ਕਰੁਨੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਮਿਸ. ਬਲਜਿੰਦਰ ਕÏਰ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਅੱਜ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ¢ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੀ ਇਸ ਮੈਡੀਕਲ ਕੈਂਪ ਦਾ ਦÏਰਾ ਕੀਤਾ ਗਿਆ ਅਤੇ ਜੱਜ ਸਾਹਿਬਾਨ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ ਗਿਆ¢ ਇਸ ਤੋਂ ਇਲਾਵਾ ਐਲ.ਏ.ਡੀ.ਸੀ. ਵਕੀਲ ਸਾਹਿਬਾਨਾਂ ਵਲੋਂ ਵੀ ਕੇਂਦਰੀ ਜੇਲ੍ਹ ਬਠਿੰਡਾ ਅਤੇ ਜਨਾਨਾ ਜੇਲ੍ਹ ਬਠਿੰਡਾ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸੈਮੀਨਾਰ ਲਗਾਇਆ ਗਿਆ¢ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਿੰਡਾਂ, ਸਕੂਲਾਂ, ਸ਼ਹਿਰਾਂ ਅਤੇ ਕਾਲਜਾਂ ਵਿਚ ਪੀ.ਐਲ.ਵੀਜ਼ ਅਤੇ ਪੈਨਲ ਵਕੀਲਾਂ ਦੇ ਸਹਿਯੋਗ ਨਾਲ ਸੈਮੀਨਾਰ, ਰੈਲੀਆਂ ਕੱਢੀਆਂ, ਨੁੱਕੜ ਨਾਟਕ ਕੀਤੇ ਜਾ ਰਹੇ ਹਨ¢ ਇਨ੍ਹਾਂ ਪ੍ਰੋਗਰਾਮਾਂ ਤੋਂ ਇਲਾਵਾ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵੀ ਸਕੂਲਾਂ ਵਿਚ ਸੈਮੀਨਾਰ, ਕੁਇਜ਼ ਮੁਕਾਬਲੇ, ਪੇਂਟਿੰਗ ਮੁਕਾਬਲੇ, ਡਕਲਾਮੇਸ਼ਨ ਮੁਕਾਬਲੇ ਆਦਿ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਮਨੋਰਥ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਸਬੰਧੀ ਜਾਗਰੂਕ ਕਰਨਾ ਹੈ¢ ਇਸ ਮੰਤਵ ਦੀ ਪੂਰਤੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ ਨਾਲ ਮਿਲ ਕੇ ਜ਼ਿਲੇ੍ਹ ਦੇ ਵੱਖ-ਵੱਖ ਇਲਾਕਿਆਂ ਵਿੱਚ ਸੈਮੀਨਾਰ ਲਗਾਏ ਜਾ ਰਹੇ ਹਨ ¢ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ¢
Ad Position 22
No active advertisement
ਪਿਛਲੀ ਖ਼ਬਰ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਸ਼ਹਿਰ ਵਿਚੋਂ ਅਵਾਰਾ ਗਊਆਂ ਦਾ ਨਹੀਂ ਹੋਇਆ ਕੋਈ ਹੱਲ ਅਗਲੀ ਖ਼ਬਰ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਰੈਕੇਟ ਨਾਲ ਬਰਬਾਦ ਹੋ ਰਹੇ ਹਨ ਲੋਕ
Ad Position 24