ਬਠਿੰਡਾ, 4 ਜਨਵਰੀ (ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਗਰੀਨ ਸਿਟੀ ਫੇਜ-ਗੁਰਦੁਆਰਾ ਸਾਹਿਬ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗਰੀਨ ਸਿਟੀ ਦੀ ਗੁਰਦੁਆਰਾ ਕਮੇਟੀ ਦੀ ਅਗਵਾਈ 'ਚ ਸਰਬੰਸ ਦਾਨੀ ਖ਼ਾਲਸਾ ਪੰਥ ਦੇ ਰਚਿਤਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ 'ਚ ਸੁਸ਼ੋਭਿਤ ਕੀਤਾ ਗਿਆ¢ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਅੰਮਿ੍ਤਪਾਲ ਸਿੰਘ ਵਲੋਂ ਕੀਤੀ ਗਈ ਅਤੇ ਹਜ਼ੂਰੀ ਰਾਗੀ ਜੱਥੇ ਵਲੋਂ ਸਬਦ ਕੀਰਤਨ ਦੀ ਸੇਵਾ ਕੀਤੀ ਗਈ¢ ਸਬਦ ਚੌਕੀ ਕਿਲ੍ਹਾ ਮੁਬਾਰਕ ਦੀਆਂ ਬੀਬੀਆਂ ਅਤੇ ਨੌਜਵਾਨਾਂ ਵਲੋਂ ਪਾਲਕੀ ਦੇ ਪਿੱਛੇ ਪਿੱਛੇ ਗੁਰਬਾਣੀ ਕੀਰਤਨ ਦਾ ਜਾਪ ਕੀਤਾ ਗਿਆ | ਇਲਾਕਾ ਨਿਵਾਸੀਆਂ ਵਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦੇ ਸਵਾਗਤ ਫੁੱਲਾਂ ਦੀ ਵਰਖਾ ਅਤੇ ਸੰਗਤਾਂ ਦੀ ਫਲ ਫਰੂਟ ਅਤੇ ਚਾਹ ਪਾਣੀ ਆਦਿ ਲੰਗਰ ਦੀ ਸੇਵਾ ਕੀਤੀ ਗਈ¢ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਦੇਰ ਸ਼ਾਮ ਸੰਪੰਨ ਹੋਇਆ¢ ਵੱਖ-ਵੱਖ ਪੜਾਵਾਂ 'ਤੇ ਗੱਤਕਾ ਅਖਾੜਾ ਦੇ ਨੌਜਵਾਨ ਵੀਰਾਂ ਅਤੇ ਭੈਣਾਂ ਨੇ ਗੁਰੂ ਸਾਹਿਬਾਨਾਂ ਦੁਆਰਾ ਬਖ਼ਸ਼ੀ ਗੱਤਕਾ ਦੀ ਅਮੁੱਲ ਕਲਾ ਵਿਰਾਸਤੀ ਖੇਡ ਦੇ ਜੌਹਰ ਦਿਖਾਏ¢ ਅੰਤ 'ਚ ਮੁੱਖ ਸੇਵਾਦਾਰ ਮਨਿੰਦਰ ਸਿੰਘ ਦੁੱਗਲ ਬੰਟੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ 5 ਜਨਵਰੀ ਨੂੰ ਪ੍ਰਕਾਸ਼ ਦਿਹਾੜੇ ਮਨਾਉਣ ਲਈ ਗੁਰੂਘਰ ਪਹੁੰਚਣ ਦੀ ਅਪੀਲ ਕੀਤੀ |
ਗਰੀਨ ਸਿਟੀ 'ਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ <br/>
ਅਜੀਤ ਡੈਸਕ
05-01-2026