13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵੈਨੇਜ਼ੁਏਲਾ 'ਤੇ ਹਮਲੇ ਵਿਰੁੱਧ ਸੀ.ਪੀ.ਆਈ. ਨੇ ਟਰੰਪ ਦੀ ਅਰਥੀ ਫੂਕੀ

Ad Position 21
No active advertisement
ਅਜੀਤ ਡੈਸਕ 05-01-2026
ਮਾਨਸਾ, 4 ਜਨਵਰੀ (ਰਾਵਿੰਦਰ ਸਿੰਘ ਰਵੀ)- ਸਥਾਨਕ ਬੱਸ ਸਟੈਂਡ ਠੀਕਰੀਵਾਲਾ ਚੌਂਕ ਵਿਖੇ ਸੀ.ਪੀ.ਆਈ ਨੇ ਵੈਨੇਜ਼ੁਏਲਾ 'ਤੇ ਹਮਲੇ ਅਤੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਤੇ ਪਤਨੀ ਦੀ ਗਿ੍ਫ਼ਤਾਰੀ ਖ਼ਿਲਾਫ਼ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਅਤੇ ਕਾ. ਰਤਨ ਭੋਲਾ ਨੇ ਦੋਸ਼ ਲਗਾਇਆ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਸਾਮਰਾਜਵਾਦ ਦੀ ਨੀਤੀ ਤਹਿਤ ਵੈਨੇਜ਼ੁਏਲਾ ਦੇਸ਼ 'ਤੇ ਹਮਲਾ ਕਰ ਕੇ ਤਾਨਾਸ਼ਾਹੀ ਦਾ ਰਾਜ ਸਥਾਪਿਤ ਕਰਨ ਲਈ ਬੇਕਸੂਰ ਲੋਕਾਂ ਦਾ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਸੰਘਰਸ਼ਸ਼ੀਲ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਵਰਤਾਰੇ ਖ਼ਿਲਾਫ਼ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ | ਉਨ੍ਹਾਂ ਨੇ ਅਮਰੀਕਾ ਵਲੋਂ ਕੀਤੀ ਹਥਿਆਰਬੰਦ ਕਾਰਵਾਈ ਦੀ ਸਖ਼ਤ ਨਿੰਦਿਆਂ ਕੀਤੀ ਹੈ | ਇਸ ਮੌਕੇ ਡਾ. ਰਾਜ ਕੁਮਾਰ ਸ਼ਰਮਾ, ਬਲਵੰਤ ਸਿੰਘ ਫੱਕਰ, ਬੂਟਾ ਸਿੰਘ ਬਰਨਾਲਾ, ਦਰਸ਼ਨ ਸਿੰਘ ਮਾਨਸ਼ਾਹੀਆ, ਸੁਖਦੇਵ ਸਿੰਘ ਮਾਨਸਾ, ਨਿਰਮਲ ਸਿੰਘ ਮਾਨਸਾ, ਰਜਿੰਦਰ ਕੁਮਾਰ, ਭੂਸ਼ਨ ਸ਼ਰਮਾ, ਸਤਨਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਅਗਲੀ ਖ਼ਬਰ ਹਰਜਿੰਦਰ ਸਿੰਘ ਮਾਨ ਬਣੇ ਆਪ ਬਲਾਕ ਬਾਲਿਆਂਵਾਲੀ ਦੇ ਯੂਥ ਪ੍ਰਧਾਨ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵ...
Ad Position 24