ਕੋਟਫੱਤਾ, 4 ਜਨਵਰੀ (ਰਣਜੀਤ ਸਿੰਘ ਬੁੱਟਰ)- ਕੋਟਸ਼ਮੀਰ ਦੀ ਵਾਂਦਰ ਪੱਤੀ ਸਥਿਤ ਧਰਮਸ਼ਾਲਾ ਦੇ ਨਜ਼ਦੀਕੀ ਘਰਾਂ ਨੇ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਸਾਲ ਦੀ ਆਮਦ ਤੇ ਸਰਬੱਤ ਦੇ ਭਲੇ ਅਤੇ ਨਗਰ ਖੇੜੇ ਦੀ ਸੁਖ-ਸ਼ਾਂਤੀ ਦੀ ਅਰਦਾਸ ਲਈ ਪਿੰਡ ਦੀ ਧਰਮਸ਼ਾਲਾ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ¢ ਇਸ ਮੌਕੇ ਗੁਰਦੁਆਰਾ ਬੁੰਗਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਦੀਪ ਸਿੰਘ ਖ਼ਾਲਸਾ, ਭਾਈ ਜਗਸੀਰ ਸਿੰਘ, ਗ੍ਰੰਥੀ ਭਾਈ ਜਸਬੀਰ ਸਿੰਘ ਅਤੇ ਹੋਰ ਗ੍ਰੰਥੀ ਸਿੰਘਾਂ ਵਲੋਂ ਧਾਰਮਿਕ ਸੇਵਾਵਾਂ ਨਿਭਾਈਆਂ ਗਈਆਂ¢ ਸਮਾਗਮ ਦÏਰਾਨ ਸੰਗਤ ਵੱਲੋਂ ਆਪਸੀ ਭਾਈਚਾਰੇ, ਏਕਤਾ ਅਤੇ ਸਾਂਝੀ ਸੇਵਾ ਦੀ ਸੁੰਦਰ ਮਿਸਾਲ ਪੇਸ਼ ਕੀਤੀ ਗਈ¢