13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-01-2026
ਰਾਮਾ ਮੰਡੀ, 4 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ¢ ਅੱਜ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ¢ ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ¢ ਨਗਰ ਕੀਰਤਨ ਦÏਰਾਨ ਵਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ¢ ਰਾਗੀ ਜਥੇ ਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ¢ ਨਗਰ ਕੀਰਤਨ ਦੌਰਾਨ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ¢ ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਲਈ ਥਾਂ-ਥਾਂ 'ਤੇ ਸ਼ਰਧਾਲੂਆਂ ਵਲੋਂ ਲੰਗਰ ਲਗਾਏ ਗਏ¢ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ¢ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਸਮਰਥਕਾਂ ਵਲੋਂ ਸਵਾਗਤ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ
Ad Position 24