13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਚੋਣਾਂ ਵਿਚ ਜਿੱਤ ਤੋਂ ਬਾਅਦ ਸ਼ੁਕਰਾਨੇ ਦੀ ਅਰਦਾਸ ਕਰਵਾਈ

Ad Position 21
No active advertisement
ਅਜੀਤ ਡੈਸਕ 05-01-2026
ਮੌੜ ਮੰਡੀ, 4 ਜਨਵਰੀ (ਗੁਰਜੀਤ ਸਿੰਘ ਕਮਾਲੂ)- ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਸੰਮਤੀ ਜੋਧਪੁਰ ਪਾਖਰ ਤੋਂ ਅਕਾਲੀ ਦਲ ਦੇ ਉਮੀਦਵਾਰ ਤਰਸੇਮ ਸਿੰਘ ਨੇ 57 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ | ਉਨ੍ਹਾਂ ਦੀ ਜਿੱਤ ਦੀ ਖ਼ੁਸ਼ੀ ਵਿਚ ਸਮੂਹ ਅਕਾਲੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ | ਅਰਦਾਸ ਤੋਂ ਬਾਅਦ ਚਾਹ ਅਤੇ ਪਕੌੜਿਆਂ ਦਾ ਲੰਗਰ ਅਤੁੱਟ ਵਰਤਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਮਤੀ ਜੇਤੂ ਉਮੀਦਵਾਰ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਸ ਜਿੱਤ ਵਿਚ ਸਾਰੇ ਹੀ ਵਰਕਰਾਂ ਅਤੇ ਪਿੰਡ ਵਾਸੀਆਂ ਦਾ ਵੱਡਾ ਯੋਗਦਾਨ ਹੈ ਅਤੇ ਉਹ ਪਿੰਡ ਵਾਸੀਆਂ ਨੂੰ ਇਹ ਵਿਸ਼ਵਾਸ ਦਵਾਉਦੇ ਹਨ ਕਿ ਉਹ ਪਿੰਡ ਦੇ ਵਿਕਾਸ ਅਤੇ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਰਣਜੀਤ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਸਾਬਕਾ ਸਰਪੰਚ, ਕਲੱਬ ਪ੍ਰਧਾਨ ਬਿਕਰਮਜੀਤ ਸਿੰਘ, ਜਗਸੀਰ ਸਿੰਘ ਪੰਚ, ਸੀਤਾ ਸਿੰਘ ਪੰਚ, ਗੁਰਲਾਭ ਸਿੰਘ ਭੁੱਲਰ ਅਕਾਲੀ ਆਗੂ, ਜੋਗਿੰਦਰ ਸਿੰਘ ਮਾਨ ਜ਼ਿਲ੍ਹਾ ਮੀਤ ਪ੍ਰਧਾਨ, ਸੁਰਿੰਦਰ ਸਿੰਘ ਤੋਂ ਇਲਾਵਾ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਬ ਤਹਿਸੀਲ ਬਾਲਿਆਂਵਾਲੀ ਵਿਖੇ ਅਸ਼ਟਾਮ ਫਰੋਸ਼ 'ਤੇ ਵੱਧ ਰੁਪਏ ਵਸੂਲਣ ਦੇ ਲਗਾਏ ਦੋਸ਼ ਅਸ਼ਟਾਮ ਫਰੋਸ ਨੇ ਸਾਰੇ ਦੋਸ਼ਾਂ... ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਠਿੰਡਾ ਦੀ ਹੋਈ ਚੋਣ-ਜਸਪਾਲ ਮਾਨਖੇੜਾ ਬਣੇ ਪ੍ਰਧਾਨ ਬਲਵਿੰਦਰ ਭੁੱਲਰ ਸੀਨੀਅਰ ਉੱਪ-ਪ੍ਰਧਾਨ ਤੇ ਰਣਜ...
Ad Position 24