13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਬਲਾਕ ਕਾਂਗਰਸ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਨਵੇਂ ਕਾਨੂੰਨ ਬਾਰੇ ਨਰੇਗਾ ਮਜ਼ਦੂਰਾਂ ਨਾਲ ਕੀਤੀ ਗੱਲਬਾਤ

Ad Position 21
No active advertisement
ਅਜੀਤ ਡੈਸਕ 05-01-2026
ਤਲਵੰਡੀ ਸਾਬੋ, 4 ਜਨਵਰੀ (ਰਣਜੀਤ ਸਿੰਘ ਰਾਜੂ)- ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਦੇ ਵਸਨੀਕ ਤੇ ਕਾਂਗਰਸ ਪਾਰਟੀ ਦੇ ਟਕਸਾਲੀ ਆਗੂਆਂ 'ਚ ਗਿਣੇ ਜਾਂਦੇ ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਮੁਤਾਬਿਕ ਕਾਂਗਰਸ ਦੀ ਹਲਕੇ ਅੰਦਰ ਹੋਰ ਮਜ਼ਬੂਤੀ ਲਈ ਵਿੱਢੀ ਮੁਹਿੰਮ ਤਹਿਤ ਅੱਜ ਨਰੇਗਾ ਮਜ਼ਦੂਰਾਂ ਨਾਲ ਮੁਲਾਕਾਤ ਕਰਦਿਆਂ ਉਨਾਂ ਨਾਲ ਨਵੇਂ ਕੇਂਦਰੀ ਕਾਨੂੰਨ ਬਾਰੇ ਗੱਲਬਾਤ ਕੀਤੀ | ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਬਲਾਕ ਕਾਂਗਰਸ ਪ੍ਰਧਾਨ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਦੱਸਿਆ ਕਿ ਉਨ੍ਹਾਂ ਨੇ ਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਦੌਰਾਨ ਵੀਚਾਰਾਂ ਦੀ ਸਾਂਝ ਪਾਈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੁਣ ਉਨਾਂ ਦੇ ਹੱਕਾਂ ਤੇ ਡਾਕਾ ਮਾਰਨ ਦੀ ਤਿਆਰੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਨਰੇਗਾ ਨੂੰ ਹੁਣ ਵਿਕਸਤ ਭਾਰਤ ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜ਼ੀਵਕਾ ਮਿਸ਼ਨ ਗ੍ਰਾਮੀਨ (ਵੀ.ਬੀ.ਜੀ-ਰਾਮ-ਜੀ) ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਕੰਮ ਦੇਣ ਦਾ ਅਧਿਕਾਰ ਪੰਚਾਇਤਾਂ ਤੋਂ ਖੋਹਣ ਦਾ ਮੁੱਢ ਬੰਨ ਦਿੱਤਾ ਹੈ | ਕਾਂਗਰਸੀ ਆਗੂ ਨੇ ਦੱਸਿਆ ਕਿ ਮਿਲੀਆਂ ਰਿਪੋਰਟਾਂ ਮੁਤਾਬਿਕ ਹੁਣ ਨਰੇਗਾ ਦਾ ਕੰਮ ਕੇਂਦਰ ਸਰਕਾਰ ਜਾਂ ਉਸ ਦੇ ਨੁਮਾਇੰਦਿਆਂ ਵਲੋਂ ਹੀ ਦਿੱਤਾ ਜਾਇਆ ਕਰੇਗਾ ਅਤੇ ਉਹ ਹੇਠਾਂ ਜਿਸਨੂੰ ਚਾਹੁਣਗੇ ਉਨ੍ਹਾਂ ਨੂੰ ਕੰਮ ਤੇ ਰੱਖਿਆ ਕਰਨਗੇ | ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਨਰੇਗਾ ਕਾਮਿਆਂ ਨੂੰ ਯਕੀਨ ਦਵਾਇਆ ਕਿ ਉਨ੍ਹਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀ ਹੈ ਅਤੇ ਸਮੁੱਚੀ ਕਾਂਗਰਸ ਪਾਰਟੀ ਰਾਹੁਲ ਗਾਂਧੀ, ਮੱਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਜਿੱਥੇ ਕੌਮੀ ਸੰਘਰਸ਼ ਵਿੱਢ ਰਹੀ ਹੈ ਉੱਥੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ 'ਚ ਵੀ ਜਲਦ ਇਸ ਸਬੰਧੀ ਇਕ ਵੱਡੀ ਮੁਹਿੰਮ ਚਲਾ ਕੇ ਕੇਂਦਰ ਦੀਆਂ ਨਰੇਗਾ ਮਾਰੂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਰਾਜ ਕੁਮਾਰ ਬਾਂਸਲ ਬਣੇ ਭਾਜਪਾ ਦੇ ਮੰਡਲ ਪ੍ਰਧਾਨ ਅਗਲੀ ਖ਼ਬਰ ਸਬ ਤਹਿਸੀਲ ਬਾਲਿਆਂਵਾਲੀ ਵਿਖੇ ਅਸ਼ਟਾਮ ਫਰੋਸ਼ 'ਤੇ ਵੱਧ ਰੁਪਏ ਵਸੂਲਣ ਦੇ ਲਗਾਏ ਦੋਸ਼ ਅਸ਼ਟਾਮ ਫਰੋਸ ਨੇ ਸਾਰੇ ਦੋਸ਼ਾਂ...
Ad Position 24