13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਛੁੱਟੀਆਂ ਵਧਾਈਆਂ ਜਾਣ- ਨਕੱਈ

Ad Position 21
No active advertisement
ਅਜੀਤ ਡੈਸਕ 05-01-2026
ਮਾਨਸਾ, 4 ਜਨਵਰੀ (ਰਵੀ)- ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਚੰਡੀਗੜ੍ਹ ਦੀ ਤਰਜ਼ 'ਤੇ ਸੂਬੇ ਦੇ ਸਕੂਲਾਂ-ਕਾਲਜਾਂ 'ਚ ਛੁੱਟੀਆਂ ਵਧਾਈਆਂ ਜਾਣ | ਇਹ ਮੰਗ ਕਰਦਿਆਂ ਜਗਦੀਪ ਸਿੰਘ ਨਕੱਈ ਸੀਨੀਅਰ ਮੀਤ ਪ੍ਰਧਾਨ ਭਾਰਤੀ ਜਨਤਾ ਪਾਰਟੀ ਕਿਹਾ ਕਿ ਸ਼ੀਤ ਲਹਿਰ ਦਾ ਜ਼ੋਰ ਲਗਾਤਾਰ ਜਾਰੀ ਹੈ ਅਤੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਠੰਡ ਦਾ ਪ੍ਰਕੋਪ ਹੋਰ ਜ਼ਿਆਦਾ ਵਧਣ ਦੀ ਸੰਭਾਵਨਾ ਦੱਸੀ ਗਈ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਦੇ ਸਕੂਲਾਂ 'ਚ ਇਹ ਮੁਸ਼ਕਿਲ ਹੋਰ ਵੀ ਵਧੇਗੀ ਕਿਉਂਕਿ ਇੱਥੇ ਦੂਰ-ਦੁਰਾਂਢੇ ਤੋਂ ਅਧਿਆਪਕਾਂ ਨੂੰ ਆਉਣਾ-ਜਾਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਹੋਣ ਕਾਰਨ ਕਈ ਵਾਰ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ 'ਚ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਜਾਨੀ ਨੁਕਸਾਨ ਵੀ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਦੀ ਦੀਆਂ ਛੁੱਟੀਆਂ 7 ਜਨਵਰੀ ਤੱਕ ਕੀਤੀਆਂ ਗਈਆਂ ਸਨ ਪਰ ਮੌਸਮ ਨੂੰ ਦੇਖਦਿਆਂ ਛੁੱਟੀਆਂ ਹੋਰ ਵਧਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਮੰਗ ਕੀਤੀ ਹੈ ਕਿ ਵਿੱਦਿਅਕ ਸੰਸਥਾਵਾਂ 'ਚ ਇੱਕ ਹਫ਼ਤੇ ਦੀਆਂ ਛੁੱਟੀਆਂ ਹੋਰ ਵਧਾਈਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਏਟਕ ਤੇ ਪੰਜਾਬ ਖੇਤ ਮਜ਼ਦੂਰ ਵਲੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਅਗਲੀ ਖ਼ਬਰ ਰਾਜ ਕੁਮਾਰ ਬਾਂਸਲ ਬਣੇ ਭਾਜਪਾ ਦੇ ਮੰਡਲ ਪ੍ਰਧਾਨ
Ad Position 24