ਝੁਨੀਰ, 4 ਜਨਵਰੀ (ਸੰਜੀਵ ਸਿੰਗਲਾ)- ਮਗਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ, ਬਿਜਲੀ ਐਕਟ ਤੇ ਸੀਡ ਬਿੱਲ 2025 ਨੂੰ ਰੱਦ ਕਰਵਾਉਣ ਲਈ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋ ਦਿੱਤੇ ਰੋਸ ਪੰਦ੍ਹਰਵਾੜਾ ਮਨਾਉਣ ਦੇ ਸੱਦੇ ਤਹਿਤ ਪਿੰਡ ਫੱਤਾ ਮਾਲੋਕਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ | ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਵੋਟ ਚੋਰੀ ਜਰੀਏ ਬਿਹਾਰ 'ਚ ਸਰਕਾਰ ਬਣਾਉਣ ਤੋਂ ਬਾਅਦ ਮੋਦੀ ਹਕੂਮਤ ਨੇ ਮਿਹਨਤਕਸ਼ ਲੋਕਾਂ 'ਤੇ ਹਮਲੇ ਤਿੱਖੇ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਮਗਨਰੇਗਾ ਅਤੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਦਾ ਭੋਗ ਪਾ ਕੇ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡਾ ਨੂੰ ਨੋਟੀਫਾਈਡ ਕਰ ਦਿੱਤਾ ਹੈ | ਉਨ੍ਹਾਂ 16 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਟਰ ਤੇ ਮੋਦੀ ਹਕੂਮਤ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਕੇਂਦਰ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗੀ | ਇਸ ਮੌਕੇ ਗੁਰਪਿਆਰ ਸਿੰਘ ਫੱਤਾ, ਸੰਕਰ ਸਿੰਘ ਜਟਾਣਾ, ਕਰਨੈਲ ਸਿੰਘ ਮਾਖਾ, ਪੂਰਨ ਸਿੰਘ ਸਰਦੂਲਗੜ੍ਹ, ਮੱਘਰ ਸਿੰਘ ਮੀਰਪੁਰ, ਹਰਪਾਲ ਸਿੰਘ ਫੱਤਾ, ਚਤਰ ਸਿੰਘ ਫੱਤਾ, ਕਾਲਾ ਸਿੰਘ, ਗੁਰਮੀਤ ਕੌਰ, ਗੁਰਮੇਲ ਕੌਰ, ਦਰਸਨ ਕੌਰ, ਪਾਲ ਕੌਰ, ਜੀਤ ਕੌਰ ਆਦਿ ਹਾਜ਼ਰ ਸਨ |