ਮਾਨਸਾ, 4 ਜਨਵਰੀ (ਰਵੀ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਬੀ.ਏ. ਭਾਗ ਦੂਜਾ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ | ਡਾ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਆਰਥਣ ਰੀਤਰਨਦੀਪ ਕੌਰ ਨੇ 84.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕਾਲਜ 'ਚੋਂ ਪਹਿਲਾ, ਜਸਪ੍ਰੀਤ ਕੌਰ ਨੇ 83.2 ਅਤੇ ਕਿਰਨਦੀਪ ਕੌਰ ਤੇ ਹਰਸਿਮਰਨ ਕੌਰ ਨੇ 80.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕ੍ਰਮਵਾਰ ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |