13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਾਹਿਬ-ਏ-ਕਮਾਲ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਅਲੌਕਿਕ ਨਗਰ ਕੀਰਤਨ ਸਜਾਏ

Ad Position 21
No active advertisement
ਅਜੀਤ ਡੈਸਕ 05-01-2026
ਬਠਿੰਡਾ, 4 ਜਨਵਰੀ (ਅਵਤਾਰ ਸਿੰਘ ਕੈਂਥ)- ਖ਼ਾਲਸਾ ਪੰਥ ਦੇ ਅੰਮਿ੍ਤ ਦੇ ਦਾਤੇ, ਸਾਹਿਬ ਏ ਕਮਾਲ, ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਸੂਬੇਦਾਰ ਜਗਰਾਜ ਸਿੰਘ ਅਤੇ ਮੈਂਬਰਾਂ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ¢ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ¢ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਕੀਤੀ ਗਈ ਅਤੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਅਤੇ ਤਬਲਾ ਵਾਦਕ ਗੁਰਬੰਤ ਸਿੰਘ ਦੇ ਜਥੇ ਵਲੋਂ ਸਬਦ ਕੀਰਤਨ ਦੀ ਸੇਵਾ ਕੀਤੀ ਗਈ¢ ਪਾਲਕੀ ਸਾਹਿਬ ਦੇ ਪਿੱਛੇ ਨਗਰ ਕੀਰਤਨ ਦੌਰਾਨ ਨਗਰ ਦੀਆਂ ਬੀਬੀਆਂ ਨੇ ਹਰਜੱਸ ਸਬਦ ਗਾਇਨ ਕਰਦੀਆਂ ਜਾ ਰਹੀਆਂ ਸਨ¢ਪਾਲਕੀ ਸਾਹਿਬ ਦੇ ਅੱਗੇ ਅੱਗੇ ਬੀਬੀਆਂ ਅਤੇ ਨੌਜਵਾਨ ਵੀਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦਿਆਂ ਸਾਰੇ ਰਸਤਿਆਂ ਨੂੰ ਝਾੜੂ ਨਾਲ ਸਫ਼ਾਈ ਅਤੇ ਪਾਣੀ ਦਾ ਛੜਕਾਓ ਕੀਤਾ ਗਿਆ ਸੀ¢ ਮੁਹੱਲਾ ਨਿਵਾਸੀਆਂ ਵਲੋਂ ਪੜਾਅ ਦਰ ਪੜਾਅ ਸੰਗਤਾਂ ਦੇ ਸਵਾਗਤ ਲਈ ਚਾਹ, ਬਰੈੱਡ, ਪਕੌੜੇ, ਫਲ ਫਰੂਟ ਆਦਿ ਦੇ ਲੰਗਰ ਲਾ ਕੇ ਸੇਵਾ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ¢ ਵੱਖ-ਵੱਖ ਪੜਾਵਾਂ 'ਤੇ ਗੁਰੂ ਸਾਹਿਬਾਨਾਂ ਦੁਆਰਾ ਬਖ਼ਸ਼ੀ ਗੱਤਕੇ ਦੀ ਅਮੁੱਲ ਕਲਾ ਵਿਰਾਸਤੀ ਖੇਡ ਦੇ ਜੌਹਰ ਗੱਤਕਾ ਪਾਰਟੀ ਦੇ ਬੱਚਿਆਂ ਵਲੋਂ ਦਿਖਾਏ¢ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਦੇਰ ਸ਼ਾਮ ਸੰਪੰਨ ਹੋਇਆ¢ ਇਸ ਮੌਕੇ ਸੰਗਤਾਂ 'ਚ ਭਾਈ ਬਿਕਰਮ ਸਿੰਘ ਧਿੰਗੜ, ਸੁਖਦੇਵ ਸਿੰਘ ਮਾਹੀਨੰਗਲ, ਭਾਈ ਆਤਮਾ ਸਿੰਘ ਚਹਿਲ, ਭਾਈ ਸੰਤੋਖ ਸਿੰਘ, ਜਸਪਾਲ ਸਿੰਘ ਪਾਲੀ, ਸੁਰਜੀਤ ਸਿੰਘ ਬਰਨਾਲਾ, ਬਲਬੀਰ ਸਿੰਘ ਢਿੱਲੋਂ, ਬਲਦੇਵ ਸਿੰਘ, ਕੈਪਟਨ ਮੱਲ ਸਿੰਘ, ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਬਲਰਾਜ ਸਿੰਘ ਪੱਕਾ ਕੌਂਸਲਰ, ਵਿੱਕੀ ਨੰਬਰਦਾਰ ਕੌਂਸਲਰ, ਸੁਖਦੇਵ ਸਿੰਘ, ਸੁਖਦਰਸ਼ਨ ਸਿੰਘ, ਬਲਦੇਵ ਸਿੰਘ, ਖੁਸ਼ਪ੍ਰੀਤ ਸਿੰਘ ਵਕੀਲ ਤੋਂ ਇਲਾਵਾ ਬੀਬੀਆਂ ਨੇ ਵੱਧ ਤੋਂ ਵੱਧ ਨਗਰ ਕੀਰਤਨ 'ਚ ਸੇਵਾ ਕੀਤੀ | ਅੰਤ 'ਚ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਪਿਛਲੇ 4 ਦਸੰਬਰ ਤੋਂ ਪ੍ਰਭਾਤ ਫੇਰੀ ਵਿਚ ਭਾਗ ਲੈਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਸਕੀਮ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦੀ 'ਜਨ ਅੰਦੋਲਨ ਰੈਲੀ' 11 ਨੂੰ ਭੁੱਚੋ ਵਿਖੇ ਕੋਟਭਾਈ ਦੀ ਅਗਵਾਈ 'ਚ ਗ... ਅਗਲੀ ਖ਼ਬਰ ਭਾਈ ਬਹਿਲੋ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24