ਬਠਿੰਡਾ, 4 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਮਨਰੇਗਾ ਸਕੀਮ ਬਚਾਉਣ ਲਈ ਕਾਂਗਰਸ ਪਾਰਟੀ ਵਲੋਂ ਪਹਿਲੀ 'ਜਨ ਅੰਦੋਲਨ ਰੈਲੀ' ਵਿਧਾਨ ਸਭਾ ਹਲਕਾ ਭੁੱਚੋ ਮੰਡੀ 'ਚ 11 ਜਨਵਰੀ ਨੂੰ ਕੀਤੀ ਜਾ ਰਹੀ ਹੈ, ਜਿਸ ਦੀ ਕਾਮਯਾਬੀ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਤੇ ਹਲਕਾ ਭੁੱਚੋ ਦੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ 'ਚ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਮਜ਼ਦੂਰ-ਮੁਲਾਜ਼ਮ ਕਾਂਗਰਸ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਅਤੇ ਡਾ. ਜੀਵਨਜੋਤ ਕੌਰ ਭੱਟੀ ਵਲੋਂ ਹਲਕਾ ਬਠਿੰਡਾ ਦਿਹਾਤੀ 'ਚ ਪਿੰਡ ਬੱਲੂਆਣਾ ਵਿਖੇ ਲਾਭ ਸਿੰਘ ਸਰਾਂ ਦੇ ਘਰ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਦੇਸ਼ ਦੇ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਕਾਂਗਰਸ ਪਾਰਟੀ ਨੇ ਮਨਰੇਗਾ ਨੂੰ ਹੋਂਦ 'ਚ ਲਿਆਂਦਾ ਸੀ ਪਰ ਹੁਣ ਕੇਂਦਰ ਸਰਕਾਰ ਨੇ ਇਸ ਦਾ ਨਾਂਅ ਬਦਲ ਕੇ ਤੇ ਫ਼ੰਡ 'ਚੋਂ ਆਪਣੀ ਹਿੱਸੇਦਾਰੀ ਘਟਾ ਕੇ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਣ ਦਾ ਕੰਮ ਕੀਤਾ, ਜਿਸ ਨੂੰ ਬਚਾਉਣ ਲਈ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੇ ਜਾ ਰਹੇ 'ਮਨਰੇਗਾ ਬਚਾਓ ਸੰਗਰਾਮ' ਤਹਿਤ 11 ਜਨਵਰੀ ਨੂੰ ਭੁੱਚੋ ਮੰਡੀ ਦੇ ਲਹਿਰਾ ਬੇਗਾ ਰੋਡ 'ਤੇ ਸਥਿਤ ਦਾਣਾ ਮੰਡੀ ਵਿਚ ਜਨ ਅੰਦੋਲਨ ਰੈਲੀ ਕੀਤੀ ਜਾ ਰਹੀ ਹੈ | ਰੈਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸੰਬੋਧਨ ਕਰਨਗੇ | ਇਸ ਮੌਕੇ ਗਹਿਰੀ, ਕੁੱਤੀਵਾਲ ਤੇ ਭੱਟੀ ਨੇ ਕਿਹਾ ਕਿ ਮਨਰੇਗਾ ਨੂੰ ਬਚਾਉਣ ਲਈ ਸਮੁੱਚਾ ਮਜ਼ਦੂਰ ਵਰਗ ਕਾਂਗਰਸ ਦੇ ਨਾਲ ਖੜ੍ਹਾ ਤੇ ਉਕਤ ਰੈਲੀ 'ਚ ਬਠਿੰਡਾ ਦਿਹਾਤੀ ਹਲਕੇ ਤੋਂ ਹਜ਼ਾਰਾਂ ਲੋਕ ਸ਼ਿਰਕਤ ਕਰਨਗੇ | ਇਸ ਮੌਕੇ ਬਲਾਕ ਪ੍ਰਧਾਨ ਮਨਜੀਤ ਸਿੰਘ ਸਰਪੰਚ ਬੁਲਾਡੇਵਾਲਾ, ਕਿਰਨਦੀਪ ਕੌਰ ਵਿਰਕ, ਪ੍ਰਵਿੰਦਰ ਸ਼ਰਨੀ, ਦਵਿੰਦਰ ਫ਼ੌਜੀ ਦਿਓੁਣ, ਰਾਜੂ ਸਰਦਾਰਗੜ, ਬੇਅੰਤ ਸਿੰਘ ਸਾਬਕਾ ਸਰਪੰਚ ਭਿਸ਼ੀਆਣਾ, ਨੀਟੂ ਮਾਨ ਸਾਬਕਾ ਸਰਪੰਚ ਚੁੱਘੇ ਕਲਾਂ, ਜੀਤਾ ਢਿੱਲੋਂ, ਜੁਗਰਾਜ ਪੰਚ ਬਹਿਮਣ, ਜਰਨੈਲ ਸਿੰਘ ਸਾਬਕਾ ਸਰਪੰਚ ਬੱਲੂਆਣਾ, ਜਸਪਾਲ ਪੰਚ