ਮਾਨਸਾ, 4 ਜਨਵਰੀ (ਰਾਵਿੰਦਰ ਸਿੰਘ ਰਵੀ)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦੀ ਆਮਦ 'ਤੇ ਸਥਾਨਕ ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਵਤਾਰ ਸਿੰਘ ਰਾਮਗੜ੍ਹੀਆ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੈਨਸ਼ਨਰਜ਼ ਪੁਲਿਸ ਪਰਿਵਾਰ ਦਾ ਹੀ ਅੰਗ ਹਨ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਭਾਗ ਬਜ਼ੁਰਗਾਂ ਤੋਂ ਹਮੇਸ਼ਾ ਸੇਧ ਲੈਂਦਾ ਰਹੇਗਾ | ਇਸ ਮੌਕੇ ਪ੍ਰਦੀਪ ਸਿੰਘ ਸੰਧੂ ਐਸ.ਪੀ.ਐੱਚ., ਬੂਟਾ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਮਾਨਸਾ, ਪੁਸ਼ਪਿੰਦਰ ਸਿੰਘ ਡੀ.ਐਸ.ਪੀ, ਸੁਖਜੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1, ਸਬ ਇੰਸਪੈਕਟਰ ਬਲਵੀਰ ਸਿੰਘ ਟਰੈਫ਼ਿਕ ਇੰਚਾਰਜ, ਗੁਰਚਰਨ ਸਿੰਘ ਮੰਦਰਾਂ, ਬਲਵੰਤ ਸਿੰਘ ਭੀਖੀ, ਬੰਤ ਸਿੰਘ ਫੂਲਪੁਰੀ, ਦਰਸ਼ਨ ਕੁਮਾਰ ਗੇਹਲੇ, ਰਾਮ ਸਿੰਘ ਅੱਕਾਂਵਾਲੀ, ਗੁਰਚਰਨ ਸਿੰਘ ਖ਼ਾਲਸਾ, ਬੂਟਾ ਸਿੰਘ, ਰਾਜਿੰਦਰ ਸਿੰਘ ਜੁਵਾਹਰਕੇ, ਫੁਲੇਲ ਸਿੰਘ, ਸੁਰਜੀਤ ਰਾਜ, ਪ੍ਰੀਤਮ ਸਿੰਘ ਬੁਢਲਾਡਾ, ਜਸਪਾਲ ਸਿੰਘ ਸਮਾਓ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਰਾਜ ਸਿੰਘ ਭੈਣੀਬਾਘਾ, ਜਸਵੀਰ ਸਿੰਘ ਕੋਟਫੱਤਾ, ਗੁਰਚਰਨ ਸਿੰਘ, ਰਾਜ ਸਿੰਘ ਮਾੜੀ, ਬਿੱਕਰ ਸਿੰਘ, ਗੁਰਜੰਟ ਸਿੰਘ ਫੱਤਾ ਮਾਲੋਕਾ, ਪਰਮਜੀਤ ਸਿੰਘ ਸਰਦੂਲਗੜ੍ਹ ਆਦਿ ਹਾਜ਼ਰ ਸਨ |