13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਾਂ ਮੰਡੀ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-01-2026
ਰਾਮਾ ਮੰਡੀ, 4 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਦਸਮ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ¢ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ ਅਤੇ ਇਸ ਨਗਰ ਕੀਰਤਨ ਦਾ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ¢ ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ¢ ਇਸ ਨਗਰ ਕੀਰਤਨ ਦÏਰਾਨ ਸੰਗਤਾਂ ਲਈ ਥਾਂ-ਥਾਂ 'ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਸ਼ਰਧਾਲੂਆਂ ਵਲੋਂ ਲਗਾਏ ਗਏ¢ ਨਗਰ ਕੀਰਤਨ ਦÏਰਾਨ ਰਾਗੀ ਜੱਥੇ ਦੁਆਰਾ ਗੁਰਬਾਣੀ ਕੀਰਤਨ ਤੋਂ ਇਲਾਵਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ ¢ ਨਗਰ ਕੀਰਤਨ ਦÏਰਾਨ ਗੱਤਕਾ ਪਾਰਟੀ ਦੇ ਨÏਜਵਾਨਾਂ ਵਲੋਂ ਗੱਤਕੇ ਦੇ ਜ਼ੋਰ ਦਿਖਾਏ ਜਾ ਰਹੇ ਸਨ¢ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ¢ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਖੂਹ ਵਾਲਾ ਚੌਕ, ਗਾਂਧੀ ਚੌਕ ਅਤੇ ਰੇਲਵੇ ਚੌਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ¢ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਕਿਹਾ ਕਿ 5 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਰਾਗੀ ਜੱਥਿਆਂ ਦੁਆਰਾ ਕਥਾ ਕੀਰਤਨ ਤੋਂ ਇਲਾਵਾ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ¢ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਵਿਖੇ ਪਹੁੰਚਣ¢ ਇਸ ਮੌਕੇ ਭਾਈ ਕਰਮਜੀਤ ਸਿੰਘ ਗ੍ਰੰਥੀ, ਇਵਨੀਤ ਸਿੰਘ ਮਿੰਕੂ ਅਸੀਜਾ, ਕੁਲਵਿੰਦਰ ਪਾਲ ਸਿੰਘ ਕੇਪੀ ਅਸੀਜਾ, ਬਿੰਨੀ ਪੁਨਿਆਣੀ, ਮਿਲਨ ਮੱਕੜ, ਗੁਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਅਸੀਜਾ, ਹਰਨੇਕ ਸਿੰਘ ਮੱਕੜ, ਬਲਵੀਰ ਸਿੰਘ ਮੱਕੜ, ਭਰਪੂਰ ਸਿੰਘ ਸਿੱਧੂ, ਬਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ, ਰਵਿੰਦਰ ਸਿੰਘ ਟੀਟੂ ਭੁੱਲਰ, ਧਰਮ ਸਿੰਘ ਪੁਨਿਆਣੀ, ਸੁਰਿੰਦਰ ਸਿੰਘ ਪੁਨਿਆਣੀ, ਸੋਮਾ ਸਿੰਘ ਟੇਲਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਦੀ ਮਨਜ਼ੂਰੀ ਤੋਂ ਬਿਨਾਂ ਸਟੋਰ ਕੀਤੀਆਂ ਪਾਬੰਦੀਸ਼ੁਦਾ ਗੋਲੀਆਂ, ਮੈਡੀਕਲ ਮਾਲਕ 'ਤੇ ਮਾਮਲਾ ਦਰਜ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ ਇਕੱਤਰਤਾ ਮੌਕੇ ਹੱਕੀ ਮੰਗਾਂ ਮਨਵਾਉਣ ਲਈ ਚਰਚਾ
Ad Position 24