13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-01-2026
ਕੁੱਲਗੜ੍ਹੀ, 4 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਪਿੰਡ ਕੁੱਲਗੜ੍ਹੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਭੋਗ ਉਪਰੰਤ ਰਾਗੀ ਭਾਈ ਜਸਵਿੰਦਰ ਸਿੰਘ ਸੋਢੀ ਨਗਰ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਬੀਬਾ ਦਲਜੀਤ ਕÏਰ ਖ਼ਾਲਸਾ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬ ਦੇ ਜਨਮ ਸੰਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ | ਬੁਲਾਰਿਆਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਉਹ ਗੁਰੂ ਲੜ ਲੱਗ ਆਪਣਾ ਜੀਵਨ ਸਫਲਾ ਕਰਨ | ਸਮਾਗਮ ਦÏਰਾਨ ਸਮੂਹ ਸੰਗਤ ਲਈ ਤਿੰਨ ਦਿਨ ਗੁਰੂ ਕੇ ਲੰਗਰ ਲਗਾਏ ਗਏ | ਇਸ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਦੇ ਉੱਦਮ ਸਦਕਾ ਨਗਰ ਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਦੀ ਮਨਜ਼ੂਰੀ ਤੋਂ ਬਿਨਾਂ ਸਟੋਰ ਕੀਤੀਆਂ ਪਾਬੰਦੀਸ਼ੁਦਾ ਗੋਲੀਆਂ, ਮੈਡੀਕਲ ਮਾਲਕ 'ਤੇ ਮਾਮਲਾ ਦਰਜ
Ad Position 24