13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੀ. ਓ. ਸਟਾਫ਼ ਨੇ ਕੀਤਾ 1 ਭਗੌੜਾ ਕਾਬੂ

Ad Position 21
No active advertisement
ਅਜੀਤ ਡੈਸਕ 05-01-2026
ਜਲਾਲਾਬਾਦ, 4 ਜਨਵਰੀ (ਜਤਿੰਦਰ ਪਾਲ ਸਿੰਘ)-ਪੀ. ਓ. ਸਟਾਫ਼ ਨੇ ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ, ਐੱਸ. ਪੀ. ਡੀ. ਮੁਖ਼ਤਿਆਰ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੀ. ਓ. ਸਟਾਫ਼ ਨੇ 82/83 ਸੀ. ਆਰ. ਪੀ. ਸੀ. ਤਹਿਤ ਚੱਲੇ ਆ ਰਹੇ ਭਗੌੜੇ ਗੁਰਮੀਤ ਸਿੰਘ ਉਰਫ਼ ਮੋਨੂੰ ਪੁੱਤਰ ਦਲੀਪ ਸਿੰਘ ਉਰਫ਼ ਬਿੱਟੂ ਮਹਿਰਾ ਵਾਸੀ ਬਸਤੀ ਭਗਵਾਨਪੁਰਾ ਥਾਣਾ ਸਿਟੀ ਜਲਾਲਾਬਾਦ ਨੂੰ ਅੱਜ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਮੁਕੱਦਮਾ ਨੰ 49/2019 ਅਧੀਨ ਧਾਰਾ ਅੰਡਰ ਸੈਕਸ਼ਨ 354 ਬੀ ,323,34 ਆਈ. ਪੀ. ਐੱਸ. ਐਕਟ ਅਧੀਨ ਥਾਣਾ ਸਿਟੀ ਜਲਾਲਾਬਾਦ ਅਧੀਨ ਉਕਤ ਵਿਅਕਤੀ 'ਤੇ ਮਾਮਲਾ ਦਰਜ਼ ਕੀਤਾ ਗਿਆ ਸੀ ਤੇ ਅਦਾਲਤ 'ਚ ਪੇਸ਼ ਨਾ ਹੋਣ 'ਤੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਤੇ ਉਕਤ ਭਗੌੜੇ ਨੂੰ ਅੱਜ ਕਾਬੂ ਕਰਕੇ ਥਾਣਾ ਸਿਟੀ ਜਲਾਲਾਬਾਦ ਦੇ ਹਵਾਲੇ ਕੀਤਾ | ਪੁਲਿਸ ਵਲੋਂ ਅਗਲੀ ਕਾਰਵਾਈ ਕਰਕੇ ਉਕਤ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ, ਐੱਚ. ਸੀ. ਜਸਵਿੰਦਰ ਸਿੰਘ, ਐੱਚ. ਸੀ. ਮਨਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਅਗਲੀ ਖ਼ਬਰ ਗੁਰੂ ਨਾਨਕ ਦਾ ਦਰ ਸੋਹਣਾ ਮਿਸ਼ਨ ਦੇ ਸੰਸਥਾਪਕ ਅਮਰੀਕ ਗੋਰਾ ਦੀ ਮਦਦ ਨਾਲ ਇਕ ਬੇਸਹਾਰਾ ਨੂੰ ਮਿਲੀ ਲੱਖਾਂ ਦੀ ਰਾਸ਼ੀ
Ad Position 24