13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਾਘੀ ਕਾਨਫ਼ਰੰਸ ਦੀ ਤਿਆਰੀ ਲਈ ਪਿੰਡ-ਪਿੰਡ ਮੀਟਿੰਗਾਂ ਕਰਾਂਗੇ- ਬੱਲਮ ਸਿੰਘ ਕਲੀਪੁਰ

Ad Position 21
No active advertisement
ਅਜੀਤ ਡੈਸਕ 05-01-2026
ਬੋਹਾ, 4 ਜਨਵਰੀ (ਤਾਂਗੜੀ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਹੇਠ ਮਾਘੀ ਮੇਲੇ 'ਤੇ 14 ਜਨਵਰੀ ਨੂੰ ਕਾਨਫ਼ਰੰਸ ਕੀਤੀ ਜਾਵੇਗੀ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ਅਤੇ ਨਗਰ ਪੰਚਾਇਤ ਬੋਹਾ ਦੇ ਸਾਬਕਾ ਪ੍ਰਧਾਨ ਜਥੇਦਾਰ ਜੋਗਾ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਮੌਜੂਦਾ ਸਰਕਾਰ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ | ਉਨ੍ਹਾਂ ਵਲਟੋਹਾ ਦੇ ਸਰਪੰਚ ਜੋ ਆਮ ਆਦਮੀ ਪਾਰਟੀ ਨਾਲ ਹੀ ਸਬੰਧਿਤ ਸਨ, ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਪੰਜਾਬ 'ਚ ਕਤਲੋਗਾਰਦ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਲਈ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਮਾਘੀ ਕਾਨਫ਼ਰੰਸ ਦੀ ਤਿਆਰੀ ਲਈ ਬੁਢਲਾਡਾ ਹਲਕੇ ਦੀਆਂ ਸੰਗਤਾਂ ਨੂੰ ਸ਼ਾਮਿਲ ਕਰਨ ਲਈ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਾਘੀ ਕਾਨਫ਼ਰੰਸ ਪ੍ਰਤੀ ਭਰਪੂਰ ਹੰੁਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਵਾਸੀ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਨੂੰ ਅੱਜ ਵੀ ਯਾਦ ਕਰ ਰਹੇ ਹਨ | ਇਸ ਮੌਕੇ ਸਰਦੂਲ ਸਿੰਘ ਸਰਪੰਚ, ਗੁਰਦੀਪ ਸਿੰਘ ਸਰਕਲ ਪ੍ਰਧਾਨ, ਬਲਵੀਰ ਸਿੰਘ, ਗਗਨਦੀਪ ਸਿੰਘ, ਸਤੀਸ਼ ਕੁਮਾਰ ਤੀਸ਼ਾ ਸ਼ਹਿਰੀ ਪ੍ਰਧਾਨ ਬੋਹਾ, ਜਿੰਦਰਪਾਲ ਸਿੰਘ, ਮਿੱਠੂ ਸਿੰਘ ਖ਼ਾਲਸਾ, ਬਲਦੇਵ ਸਿੰਘ ਮੰਗਾ, ਸ਼ਿੰਦਰ ਸਿੰਘ, ਗੁਰਲਾਲ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾ ਕਰੇਗੀ ਜ਼ਰੂਰਤਮੰਦ ਪਰਿਵਾਰਾਂ ਦੀਆਂ 13 ਲੜਕੀਆਂ ਦੇ ਵਿਆਹ ਲੋੜਵੰਦ ਪਰਿਵਾਰ 20 ਫਰਵਰੀ ਤੱਕ ਸੰਸਥਾ ਨ... ਅਗਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ
Ad Position 24