ਝੁਨੀਰ, 4 ਜਨਵਰੀ (ਸੰਜੀਵ ਸਿੰਗਲਾ)- ਬਲਾਕ ਝੁਨੀਰ ਦੇ ਪਿੰਡ ਬੀਰੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ 'ਚ ਬਿਜਲੀ ਐਕਟ ਤੇ ਬੀਜ ਐਕਟ ਨੂੰ ਰੱਦ ਕਰਵਾਉਣ ਲਈ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਵਲੋਂ ਬਿਜਲੀ ਤੇ ਖੇਤੀ ਲਈ ਬੀਜਣ ਵਾਲੇ ਸਾਰੀਆਂ ਫ਼ਸਲਾਂ ਦੇ ਬੀਜ ਕਾਰਪੋਰੇਟ ਘਰਾਨਿਆਂ ਨੂੰ ਦੇਣ ਲਈ ਕਾਨੂੰਨ ਲਿਆਂਦਾ ਹੈ, ਜੋ ਬਰਦਾਸ਼ਤ ਯੋਗ ਨਹੀਂ | ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਨੂੰ ਬੰਦ ਕਰ ਕੇ ਮਜ਼ਦੂਰਾਂ ਦੇ ਚੁੱਲਿ੍ਹਆਂ ਨੂੰ ਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਮਗਨਰੇਗਾ ਸਕੀਮ ਨੂੰ ਬਹਾਲ ਕਰਵਾਉਣ ਤੇ ਲੋਕ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ 16 ਜਨਵਰੀ ਨੂੰ ਮਾਨਸਾ ਵਿਖੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਪਿੰਡ ਕਮੇਟੀ ਦੇ ਪ੍ਰਧਾਨ ਤੇਜਾ ਸਿੰਘ, ਕੁਲਦੀਪ ਸਿੰਘ, ਪੱਪੀ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |