ਭੁੱਚੋ ਮੰਡੀ, 4 ਜਨਵਰੀ (ਬਿੱਕਰ ਸਿੰਘ ਸਿੱਧੂ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਯੂਥ ਅਗੇਂਸਟ ਡਰੱਗ ਤਹਿਤ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਕਸਬਿਆਂ ਵਿਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਪੀ.ਐਲ.ਵੀ. ਵੀਰਪਾਲ ਕੌਰ, ਰੰਜਨਾ ਸਿੰਗਲਾ ਅਤੇ ਰਾਮ ਸਰੂਪ ਸਿੰਘ ਵਲੋਂ ਸਥਾਨਕ ਬਲਾਕ ਦੇ ਪਿੰਡ ਚੱਕ ਰਾਮ ਸਿੰਘ ਵਾਲਾ ਅਤੇ ਚੱਕ ਫਤਿਹ ਸਿੰਘ ਵਾਲਾ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਨੌਜਵਾਨ ਵਰਗ ਨੂੰ ਨਸ਼ੇ, ਦਿਮਾਗ਼ੀ ਅਤੇ ਜਿਸਮਾਨੀ ਛੇੜਛਾੜ, ਬਾਲ-ਵਿਆਹ, ਏਡਜ਼ ਆਦਿ ਸਬੰਧੀ ਵਿਸ਼ੇਸ਼ ਤੌਰ 'ਤੇ ਸੈਮੀਨਾਰਾਂ ਦਾ ਆਯੋਜਨ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਜੇਕਰ ਗੈਰ ਸਮਾਜਿਕ ਤੱਤ ਮੂੰਹ ਜਬਾਨੀ ਜਾਂ ਫਿਜ਼ੀਕਲ ਤੌਰ 'ਤੇ ਪ੍ਰੇਸ਼ਾਨ ਕਰਦੇ ਹਨ ਤਾਂ ਉਨ੍ਹਾਂ ਨੂੰ ਚੁੱਪ ਨਹੀਂ ਹੋਣਾ ਚਾਹੀਦਾ ਸਗੋਂ ਆਪਣੇ ਘਰ ਪਰਿਵਾਰ, ਮਾਪਿਆਂ ਜਾਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 15100 'ਤੇ ਸੰਪਰਕ ਕਰਕੇ ਆਪਣੀ ਸਮੱਸਿਆ ਦਰਜ ਕਰਵਾਉਣ | ਟੋਲ ਫਰੀ ਨੰਬਰ ਵਾਲੇ ਪੰਪਲੈਟ ਵੀ ਵੰਡੇ ਗਏ | ਇਸ ਮੌਕੇ ਸਾਬਕਾ ਸਰਪੰਚ ਸੁਖਮੰਦਰ ਸਿੰਘ, ਪੰਚਾਇਤ ਮੈਂਬਰ ਮੱਘਰ ਸਿੰਘ ਚੱਕ ਰਾਮ ਸਿੰਘ ਵਾਲਾ, ਗੁਰਦਾਸ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਗੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਜਸਬੀਰ ਸਿੰਘ, ਰਣ ਸਿੰਘ, ਕੋਮਲਪ੍ਰੀਤ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਵੰਟੀ ਸਿੰਘ ਅਤੇ ਬੱਬੂ ਸਿੰਘ ਆਦਿ ਹਾਜ਼ਰ ਸਨ |