13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪਿੰਡ ਭਾਗੀਵਾਂਦਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-01-2026
ਤਲਵੰਡੀ ਸਾਬੋ, 4 ਜਨਵਰੀ (ਰਣਜੀਤ ਸਿੰਘ ਰਾਜੂ)- ਕਲਗ਼ੀਧਰ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪਿੰਡ ਭਾਗੀਵਾਂਦਰ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ (ਪਾਤਸ਼ਾਹੀ 10ਵੀਂ) ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ |ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸਜਾਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਸਵਿੰਦਰ ਸਿੰਘ ਵਲੋਂ ਆਰੰਭਤਾ ਦੀ ਅਰਦਾਸ ਕਰਨ ਉਪਰੰਤ ਰਵਾਨਾ ਹੋਇਆ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਵਾਪਸ ਗੁਰਦੁਆਰਾ ਸਾਹਿਬ ਪੁੱਜ ਕੇ ਸੰਪੰਨ ਹੋਇਆ | ਸੰਗਤਾਂ ਵਲੋਂ ਨਗਰ ਕੀਰਤਨ ਦੇ ਰਾਸਤੇ 'ਚ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਚਾਹ-ਪਕੌੜਿਆਂ ਸਮੇਤ ਕਈ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਦੌਰਾਨ ਭਾਈ ਗੁਰਸੰਗਤ ਸਿੰਘ, ਭਾਈ ਜਗਸੀਰ ਸਿੰਘ ਅਤੇ ਹਰਮੇਲ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸ਼ਹੀਦ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਜੋਧਪੁਰ ਪਾਖਰ ਦੇ ਵਿਦਿਆਰਥੀਆਂ ਦੀ ਗੱਤਕਾ ਟੀਮ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਸਕੂਲ ਦੇ ਮੁੱਖ ਅਧਿਆਪਕ ਮੱਖਣ ਸਿੰਘ ਖ਼ਾਲਸਾ ਅਤੇ ਅਧਿਆਪਕ ਗੁਰਪ੍ਰੇਮ ਸਿੰਘ ਖ਼ਾਲਸਾ ਵਲੋਂ ਕਰਵਾਈ ਤਿਆਰੀ ਸਦਕਾ ਬੱਚਿਆਂ ਵਲੋਂ ਕੋਰੀਓਗ੍ਰਾਫੀ ਪੇਸ਼ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ ਗਈ | ਇਸ ਮੌਕੇ ਪਿੰਡ ਦੀਆਂ ਦੋਵੇਂ ਪੰਚਾਇਤਾਂ ਦੇ ਸਰਪੰਚਾਂ ਕਿ੍ਸ਼ਨ ਸਿੰਘ ਅਤੇ ਜਗਸੀਰ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਜਦੋਂਕਿ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਛੱਤਰ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਬਾਣੀ ਤੇ ਬਾਣੇ ਦੇ ਧਾਰਣੀ ਬਣਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਜੱਸੂ ਦਾ ਪਿੰਡ ਧਰਮਪੁਰਾ ਵਿਖੇ ਕੀਤਾ ਸਨਮਾਨ ਅਗਲੀ ਖ਼ਬਰ ਯੂਥ ਅਗੇਂਸਟ ਡਰੱਗ ਮੁਹਿੰਮ ਤਹਿਤ ਕੀਤਾ ਜਾਗਰੂਕ
Ad Position 24