13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਜੱਸੂ ਦਾ ਪਿੰਡ ਧਰਮਪੁਰਾ ਵਿਖੇ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 05-01-2026
ਬਰੇਟਾ, 4 ਜਨਵਰੀ (ਜੀਵਨ ਸ਼ਰਮਾ)- ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਜ਼ੋਨ ਕੁੱਲਰੀਆਂ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਜੇਤੂ ਰਹੇ ਜਸਵੀਰ ਸਿੰਘ ਜੱਸੂ ਕੁੱਲਰੀਆਂ ਨੇ ਪਿੰਡ ਧਰਮਪੁਰਾ ਵਿਖੇ ਪਾਰਟੀ ਵਰਕਰਾਂ ਨਾਲ ਇਕੱਤਰਤਾ ਕੀਤੀ ਅਤੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਵੋਟਰਾਂ ਵਲੋਂ ਉਨ੍ਹਾਂ ਦੇ ਹੱਕ 'ਚ ਵੱਡਾ ਫ਼ਤਵਾ ਦਿੱਤਾ ਗਿਆ ਹੈ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਆਪਣੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਲੋਕ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਦਾ ਡੱਕਾ ਵੀ ਨਹੀਂ ਸੰਵਾਰਿਆ | ਵਰਕਰਾਂ ਵਲੋਂ ਜੱਸੂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਰਕਲ ਪ੍ਰਧਾਨ ਜਗਜੀਤ ਸਿੰਘ ਗੋਬਿੰਦਪੁਰਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗਿਆਨ ਸਿੰਘ ਧਰਮਪੁਰਾ, ਯੂਥ ਆਗੂ ਗੁਰਪ੍ਰੀਤ ਸਿੰਘ ਗਰੇਵਾਲ, ਬਲਾਕ ਸੰਮਤੀ ਮੈਂਬਰ ਮਿੱਠੂ ਸਿੰਘ ਕੁੱਲਰੀਆਂ, ਅਮਰੀਕ ਸਿੰਘ, ਦਾਰਾ ਸਿੰਘ, ਮੱਘਰ ਸਿੰਘ, ਨੈਬ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ 'ਚ ਵਿਸ਼ਾਲ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਪਿੰਡ ਭਾਗੀਵਾਂਦਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24