08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਗਣਤੰਤਰ ਦਿਵਸ ਮੌਕੇ ਸੂਬੇ ਦੇ ਮੰਤਰੀਆਂ ਨੂੰ ਘੇਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 25-01-2026
ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਵੋਕੇਸ਼ਨਲ ਅਧਿਆਪਕਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਉ. ਐਫ.) ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਨੇ ਸੂਬੇ ਦੀ 'ਆਪ' ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ ਗਣਤੰਤਰ ਦਿਵਸ (26 ਜਨਵਰੀ) ਮੌਕੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਸਮੇਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਘੇਰਨ ਦਾ ਐਲਾਨ ਕੀਤਾ | ਇਸ ਦੌਰਾਨ ਮੰਤਰੀਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ | ਐਨ.ਐਸ.ਕਿਉ.ਐਫ.ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ ਅਤੇ ਸੁਖਰਾਜਬੀਰ ਸਿੰਘ ਤਰਨਤਾਰਨ ਨੇ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਐਨ.ਐਸ.ਕਿਉ.ਐਫ.ਵੋਕੇਸ਼ਨਲ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਅੱਜ ਪੰਜਾਬ 'ਚ 'ਆਪ' ਸਰਕਾਰ ਬਣਿਆਂ ਚਾਰ ਸਾਲ ਬੀਤ ਗਏ ਹਨ ਪਰ ਇਕ ਵੀ ਵੋਕੇਸ਼ਨਲ ਅਧਿਆਪਕ ਪੱਕਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਸਾਲ 2014 ਤੋਂ 2633 ਵੋਕੇਸ਼ਨਲ ਅਧਿਆਪਕ ਬਹੁਤ ਹੀ ਨਿਗੂਣੀਆਂ ਤਨਖਾਹਾਂ 'ਤੇ ਸੇਵਾਵਾਂ ਨਿਭਾ ਰਹੇ ਹਨ, ਜਿੰਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ ਤੇ ਹੁਣ ਸਰਕਾਰ ਵਲੋਂ ਵਾਅਦੇ ਦੇ ਉਲਟ ਨਿੱਜੀਕਰਨ ਨੂੰ ਉਤਸ਼ਾਹਿਤ ਕਰਦਿਆਂ 1 ਹਜ਼ਾਰ ਦੇ ਕਰੀਬ ਵੋਕੇਸ਼ਨਲ ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਗਈ ਹੈ, ਜਦਕਿ ਲੋੜ ਉਨ੍ਹਾਂ ਨੂੰ ਪੱਕੇ ਕਰਨ ਅਤੇ ਨਵੀਂ ਭਰਤੀ ਨੂੰ ਰੈਗੂਲਰ ਕਰਨ ਦੀ ਸੀ | ਉਨ੍ਹਾਂ ਕਿਹਾ ਕਿ ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਉਨ੍ਹਾਂ ਦੀ ਜਥੇਬੰਦੀ ਵਲੋਂ ਗਣਤੰਤਰ ਦਿਵਸ ਮੌਕੇ ਬਠਿੰਡਾ ਸਮੇਤ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਕੌਮੀ ਤਿੰਰਗਾ ਝੰਡਾ ਲਹਿਰਾਉਣ ਆ ਰਹੇ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਡੱਟਵਾਂ ਵਿਰੋਧ ਕੀਤਾ ਜਾਵੇਗਾ | ਅਧਿਆਪਕ ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਆਪਣਾ ਪੱਕਾ ਹੋਣ ਦਾ ਹੱਕ ਹਾਸਲ ਕਰਨ ਲਈ ਪੰਜਾਬ ਸਰਕਾਰ ਦੇ ਖਿਲਾਫ ਆਰ-ਪਾਰ ਦੀ ਲੜਾਈ ਵਿੱਢੀ ਜਾਵੇਗੀ ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਦੀ ਚੋਣ ਸੰਬੰਧੀ ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਅਕਾਲ ਅਕੈਡਮੀ ਭੋਜੋਵਾਲੀ ਵਿਖੇ ਗੁਰਮਤਿ ਸਮਾਗਮ 5, 6 ਨੂੰ <br/>
Ad Position 24